09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਾਂਗਰਸ ਪਾਰਟੀ ਵਿਕਾਸ ਦੇ ਮੁੱਦੇ ਨੂੰ ਲੈ ਕੇ ਲੜੇਗੀ ਵਿਧਾਨ ਸਭਾ ਚੋਣਾਂ- ਸਾਬਕਾ ਮੰਤਰੀ ਧਰਮਸੋਤ

ਨਾਭਾ, 8 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਵਲੋਂ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਵਿਕਾਸ ਦੇ ਮੁੱਦੇ ਨੂੰ ਲੈ ਕੇ ਲੜੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ਼ ਤੌਰ ’ਤੇ ਗੱਲ ਬਾਤ ਦੌਰਾਨ ਕੀਤਾ।

ਅਜੀਤ ਡੈਸਕ 09-10-2026
ਨਾਭਾ, 8 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਵਲੋਂ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਵਿਕਾਸ ਦੇ ਮੁੱਦੇ ਨੂੰ ਲੈ ਕੇ ਲੜੀਆਂ ਜਾਣਗੀਆਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਵਿਸ਼ੇਸ਼ ਤੌਰ ’ਤੇ ਗੱਲ ਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਨਾਭਾ ਹਲਕੇ ਦੇ ਸ਼ਹਿਰਾਂ ਤੇ ਪਿੰਡਾਂ ਦਾ ਵਿਕਾਸ ਸਿਰਫ ਤੇ ਸਿਰਫ ਕਾਂਗਰਸ ਪਾਰਟੀ ਦੇ ਰਾਜ ਦੌਰਾਨ ਹੀ ਹੋਇਆ ਹੈ, ਜਿਸ ਕਰਕੇ ਪੰਜਾਬ ਦੇ ਲੋਕ ਫਿਰ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਧਰਮਸੋਤ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਪੰਜਾਬ ਕਾਂਗਰਸ ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਹੋਰ ਮਜਬੂਤ ਹੋਵੇਗੀ, ਕਿਉਂ ਜੋ ਵਿਧਾਇਕ ਪਰਗਟ ਸਿੰਘ ਬਹੁਤ ਹੀ ਨੇਕ ਦਿਲ ਪਾਰਟੀ ਪ੍ਰਤੀ ਵਫਾਦਾਰ ਤੇ ਇਮਾਨਦਾਰ ਵਿਅਕਤੀ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ, ਬੂਥ ਪੱਧਰ ਤੱਕ ਜਰੂਰ ਪਹੁੰਚਾਉਣ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਕਾਂਗਰਸ ਪਾਰਟੀ ਹੀ ਪੰਜਾਬ ਦੇ ਭਲੇ ਲਈ ਕੰਮ ਕਰ ਸਕਦੀ ਹੈ।
ਪਿਛਲੀ ਖ਼ਬਰ ਮਿਸ਼ਨ ‘ਕਲੀਨ ਐਂਡ ਗ੍ਰੀਨ ਪਟਿਆਲਾ’ ਤਹਿਤ ਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰਕੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੀ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।