10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਇਕ ਕੋਹਲੀ ਵਲੋਂ 33 ਲੱਖ ਰੁਪਏ ਦੀ ਲਾਗਤ ਨਾਲ ਬਣੇ ਫੁੱਟਪਾਥ ਦਾ ਉਦਘਾਟਨ

ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੌੜ)- ਪਟਿਆਲਾ ਸ਼ਹਿਰੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਖੰਡਾ ਚੌਂਕ ਤੋਂ ਅੱਗੇ ਬਾਰਾਂਦਰੀ ਬਾਗ਼ ਨੇੜੇ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਫੁੱਟਪਾਥ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ ਹੈ।

ਅਜੀਤ ਡੈਸਕ 10-10-2026
ਪਟਿਆਲਾ, 9 ਅਕਤੂਬਰ (ਮਨਦੀਪ ਸਿੰਘ ਖਰੌੜ)- ਪਟਿਆਲਾ ਸ਼ਹਿਰੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਖੰਡਾ ਚੌਂਕ ਤੋਂ ਅੱਗੇ ਬਾਰਾਂਦਰੀ ਬਾਗ਼ ਨੇੜੇ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਫੁੱਟਪਾਥ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਮੁੱਖ ਤਰਜੀਹ ਹੈ। ਫੁੱਟਪਾਥ ਦੇ ਨਿਰਮਾਣ ਨਾਲ ਇਲਾਕੇ ਵਿਚ ਪੈਦਲ ਚੱਲਣ ਵਾਲੇ ਲੋਕਾਂ ਨੂੰ ਸਹੂਲਤ ਮਿਲੇਗੀ ਅਤੇ ਆਵਾਜਾਈ ਨੂੰ ਵੀ ਸੁਚਾਰੂ ਬਣਾਉਣ ਵਿਚ ਮਦਦ ਮਿਲੇਗੀ। ਇਸ ਮੌਕੇ ਐਕਸੀਅਨ ਪਿਯੂਸ਼ ਅਗਰਵਾਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।
ਪਿਛਲੀ ਖ਼ਬਰ ਜਿਲ੍ਹਾ ਪੱਧਰੀ ਖੇਡਾਂ ’ਚ ਬਾਬਾ ਫਰੀਦ ਪਬਲਿਕ ਸਕੂਲ ਤਰਖੇੜੀ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਸਕੂਲ ਟੌਹੜਾ ’ਚ ਅਧਿਆਪਕ ਮਾਪੇ ਮਿਲਣੀ ਮੌਕੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।