14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬਮਿਆਲ ਦਾਣਾ ਮੰਡੀ ਵਿਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ

ਬਮਿਆਲ, 13 ਅਕਤੂਬਰ (ਰਾਕੇਸ਼ ਸ਼ਰਮਾ)-ਬਮਿਆਲ ਦੀ ਦਾਣਾ ਮੰਡੀ ’ਚ ਅੱਜ ਖੇਤਰ ਦੇ ਕਿਸਾਨਾਂ ਵਲੋਂ ਮਾਰਕਿਟ ਕਮੇਟੀ ਅਤੇ ਕਮਿਸ਼ਨ ਏਜੰਟਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ । ਕਿਸਾਨਾਂ ਨੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਜੰਮੂ-ਕਸ਼ਮੀਰ ਤੋਂ ਝੋਨਾ ਲਿਆ ਕਿ ਪੰਜਾਬ ਦੀਆਂ ਮੰਡੀਆਂ ’ ਚ ਵੇਚਿਆ ਜਾ ਰਿਹਾ ਹੈ, ਜਦਕਿ ਸਥਾਨਕ ਕਿਸਾਨਾਂ ਦੀ ਫ਼ਸਲ ਦੀ ਕੱਟਾਈ ਅਜੇ 30 ਫ਼ੀਸਦੀ ਵੀ ਪੂਰੀ ਨਹੀਂ ਹੋਈ ।

ਅਜੀਤ ਡੈਸਕ 14-10-2026
ਬਮਿਆਲ, 13 ਅਕਤੂਬਰ (ਰਾਕੇਸ਼ ਸ਼ਰਮਾ)-ਬਮਿਆਲ ਦੀ ਦਾਣਾ ਮੰਡੀ ’ਚ ਅੱਜ ਖੇਤਰ ਦੇ ਕਿਸਾਨਾਂ ਵਲੋਂ ਮਾਰਕਿਟ ਕਮੇਟੀ ਅਤੇ ਕਮਿਸ਼ਨ ਏਜੰਟਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ । ਕਿਸਾਨਾਂ ਨੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਜੰਮੂ-ਕਸ਼ਮੀਰ ਤੋਂ ਝੋਨਾ ਲਿਆ ਕਿ ਪੰਜਾਬ ਦੀਆਂ ਮੰਡੀਆਂ ’ ਚ ਵੇਚਿਆ ਜਾ ਰਿਹਾ ਹੈ, ਜਦਕਿ ਸਥਾਨਕ ਕਿਸਾਨਾਂ ਦੀ ਫ਼ਸਲ ਦੀ ਕੱਟਾਈ ਅਜੇ 30 ਫ਼ੀਸਦੀ ਵੀ ਪੂਰੀ ਨਹੀਂ ਹੋਈ । ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਸ਼ਾਲ ਸਿੰਘ ਰਿੰਕੂ, ਮਾਸਟਰ ਰਣਵੀਜੇ, ਅੰਕਾ ਠਾਕੁਰ, ਵਿੱਕੀ ਠਾਕੁਰ, ਮੱਖਣੂ ਠਾਕੁਰ, ਜਗਦੇਵ ਸਿੰਘ ਅਤੇ ਦਿਨੇਸ਼ ਸਿੰਘ ਨੇ ਕਿਹਾ ਕਿ ਬਮਿਆਲ ਦੀ ਦਾਣਾ ਮੰਡੀ ਵਿਚ ਝੋਨੇ ਦੀ ਵੱਡੀ ਮਾਤਰਾ ਵਿਚ ਆਮਦ ਹੋ ਰਹੀ ਹੈ । ਉਨ੍ਹਾਂ ਦਾ ਦੋਸ਼ ਹੈ ਕਿ ਇਸ ਵਿਚ ਜੰਮੂ-ਕਸ਼ਮੀਰ ਤੋਂ ਲਿਆਂਦਾ ਗਿਆ ਝੋਨਾ ਵੀ ਸ਼ਾਮਿਲ ਹੈ । ਜਿਸ ਦੀ ਕਮਿਸ਼ਨ ਏਜੰਟਾਂ ਵਲੋਂ ਖ਼ਰੀਦ ਕੀਤੀ ਜਾ ਰਹੀ ਹੈ । ਕਿਸਾਨਾਂ ਨੇ ਦੋਸ਼ ਲਗਾਇਆ ਕਿ ਜੇਕਰ ਬਾਹਰਲੇ ਸੂਬੇ ਤੋਂ ਝੋਨਾ ਲਿਆਉਣ ’ਤੇ ਪਾਬੰਦੀ ਹੈ ਤਾਂ ਮਾਰਕਿਟ ਕਮੇਟੀ ਦੇ ਅਧਿਕਾਰੀ ਇਸ ਸਬੰਧੀ ਢੁੱਕਵੀਂ ਜਾਂਚ ਕਿਉਂ ਨਹੀਂ ਕਰ ਰਹੇ ? ਉਨ੍ਹਾਂ ਮੰਗ ਕੀਤੀ ਕਿ ਮੰਡੀ ਵਿਚ ਆਉਣ ਵਾਲੇ ਝੋਨੇ ਦੀ ਸਹੀ ਜਾਂਚ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ । ਕਿਸਾਨਾਂ ਨੇ ਮੰਗ ਕੀਤੀ ਕਿ ਫ਼ਸਲ ਦੀ ਨਮੀ ਦੀ ਜਾਂਚ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਅਤੇ ਕਿਸੇ ਵੀ ਕਿਸਾਨ ਨਾਲ ਬੇਇਨਸਾਫ਼ੀ ਨਾ ਹੋਵੇ । ਕਿਸਾਨਾਂ ਨੇ ਪ੍ਰਸ਼ਾਸਨ ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਤੋਂ ਮਾਮਲੇ ਦੀ ਜਾਂਚ ਕਰਵਾਉਣ, ਬਾਹਰੋਂ ਆਉਣ ਵਾਲੇ ਝੋਨੇ ਦੀ ਨਿਯਮਾਂ ਅਨੁਸਾਰ ਜਾਂਚ ਕਰਨ ਅਤੇ ਕਿਸਾਨਾਂ ਦੀ ਫ਼ਸਲ ’ਤੇ ਕਥਿਤ ਨਜਾਇਜ਼ ਕੱਟ ਲਗਾਉਣ ਦੀ ਪ੍ਰਥਾ ਨੂੰ ਰੋਕਣ ਦੀ ਮੰਗ ਕੀਤੀ ।
ਪਿਛਲੀ ਖ਼ਬਰ ਪਿੰਡ ਕੂਈ ਨਿਵਾਸੀ ਸੁਰਿੰਦਰ ਸਿੰਘ ਦੀ ਅਚਾਨਕ ਮੌਤ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ: ਸੁਰਿੰਦਰ ਸਿੰਘ ਕਨਵਰ ਮਿੰਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।