ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ’ਚ ਏਕਮਜੋਤ ਸਿੰਘ ਨੇ ਭਾਰ ਤੋਲਣ ’ਚ ਸੋਨ ਤਗਮਾ ਜਿੱਤਿਆ
ਪਟਿਆਲਾ , 13 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ਦੌਰਾਨ ਮਾਨਸਾ ਵਿਖੇ ਪਾਵਰਲਿਫਟਿੰਗ ਮੁਕਾਬਲਿਆਂ ’ਚ ਏਕਮਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਸੋਨ ਤਗਮਾ ਜਿੱਤਿਆ। ਪੁਰਸ਼ਾਂ ਦੇ 93 ਕਿਲੋਗ੍ਰਾਮ ਭਾਰ ਵਰਗ ਦੇ 21 ਤੋਂ 30 ਸਾਲ ਉਮਰ ਵਰਗ ਵਿਚ ਹਿੱਸਾ ਲੈਂਦਿਆਂ ਏਕਮਜੋਤ ਸਿੰਘ ਨੇ ਭਾਰ ਚੁੱਕ ਕੇ ਮੁਕਾਬਲੇ ਵਿਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ।
ਅਜੀਤ ਡੈਸਕ
14-10-2026