14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਰਣਜੋਧ ਹਡਾਣਾ ਵਲੋਂ ਮੀਰਪੁਰ-ਧਾਂਦੀਆ ਤੋਂ ਸ਼ੇਖੂਪੁਰ ਜਾਂਦੀ ਸੜਕ ਦੀ ਅਚਨਚੇਤ ਚੈਕਿੰਗ

ਦੇਵੀਗੜ੍ਹ, 13 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮੀਰਪੁਰ-ਧਾਂਦੀਆਂ ਤੋਂ ਪਿੰਡ ਸ਼ੇਖੂਪੁਰ ਨੂੰ ਜਾਂਦੀ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਸੜਕ ’ਤੇ ਪਾਏ ਜਾ ਰਹੇ ਮਟੀਰੀਅਲ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਮੌਕੇ ’ਤੇ ਪ੍ਰੀਮਿਕਸ ਘੱਟ ਪਾਏ ਜਾਣ ’ਤੇ ਘਟੀਆ ਮਟੀਰੀਅਲ ਵਰਤਣ ਦਾ ਸਖ਼ਤ ਨੋਟਿਸ ਲੈਂਦਿਆਂ ਮੌਜੂਦ ਅਧਿਕਾਰੀਆਂ ਸਮੇਤ ਠੇਕੇਦਾਰ ਦੀ ਝਾੜ-ਝੰਬ ਕੀਤੀ।

ਅਜੀਤ ਡੈਸਕ 14-10-2026
ਦੇਵੀਗੜ੍ਹ, 13 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮੀਰਪੁਰ-ਧਾਂਦੀਆਂ ਤੋਂ ਪਿੰਡ ਸ਼ੇਖੂਪੁਰ ਨੂੰ ਜਾਂਦੀ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਸੜਕ ’ਤੇ ਪਾਏ ਜਾ ਰਹੇ ਮਟੀਰੀਅਲ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਮੌਕੇ ’ਤੇ ਪ੍ਰੀਮਿਕਸ ਘੱਟ ਪਾਏ ਜਾਣ ’ਤੇ ਘਟੀਆ ਮਟੀਰੀਅਲ ਵਰਤਣ ਦਾ ਸਖ਼ਤ ਨੋਟਿਸ ਲੈਂਦਿਆਂ ਮੌਜੂਦ ਅਧਿਕਾਰੀਆਂ ਸਮੇਤ ਠੇਕੇਦਾਰ ਦੀ ਝਾੜ-ਝੰਬ ਕੀਤੀ। ਹਡਾਣਾ ਨੇ ਚੇਤਾਵਨੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਜਾਂ ਵਿਕਾਸ ਕਾਰਜਾਂ ਵਿਚ ਕਿਸੇ ਕਿਸਮ ਦੀ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜੇਕਰ ਭਵਿੱਖ ਵਿਚ ਕਿਸੇ ਵੀ ਪ੍ਰੋਜੈਕਟ ਅੰਦਰ ਅਜਿਹੀ ਲਾਪਰਵਾਹੀ ਜਾਂ ਘਟੀਆ ਮਟੀਰੀਅਲ ਦੀ ਵਰਤੋਂ ਸਾਹਮਣੇ ਆਈ ਤਾਂ ਸੰਬੰਧਿਤ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਸਿੱਧੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਹਡਾਣਾ ਨੇ ਹਦਾਇਤ ਕੀਤੀ ਕਿ ਨਿਯਮਾਂ ਅਨੁਸਾਰ ਪੂਰੀ ਮਾਤਰਾ ਵਿਚ ਪ੍ਰੀਮਿਕਸ ਪਾ ਕੇ ਸੜਕ ਨੂੰ ਪੂਰੇ ਮਿਆਰ ਨਾਲ ਮੁੜ ਤਿਆਰ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹਲਕਾ ਸਨੌਰ ਅੰਦਰ ਹੋ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ ’ਤੇ ਲਗਾਤਾਰ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਿਹੀਆਂ ਅਚਨਚੇਤ ਚੈਕਿੰਗਾਂ ਅੱਗੇ ਵੀ ਜਾਰੀ ਰਹਿਣਗੀਆਂ ਤਾਂ ਜੋ ਲੋਕਾਂ ਨੂੰ ਮਿਆਰੀ ਤੇ ਪਾਏਦਾਰ ਸਹੂਲਤਾਂ ਮਿਲ ਸਕਣ। ਇਸ ਮੌਕੇ ਚੇਅਰਮੈਨ ਬਲਦੇਵ ਸਿੰਘ, ਪ੍ਰਿਥੀਪਾਲ ਸਿੰਘ ਧਾਂਦੀਆਂ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਸੂਬੇ ਦੀ ਅਮਨ ਕਾਨੂੰਨ ਸਥਿਤੀ ਬੇਹੱਦ ਖਰਾਬ- ਟੌਹੜਾ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਸੀਜ਼ਨ ’ਚ ਏਕਮਜੋਤ ਸਿੰਘ ਨੇ ਭਾਰ ਤੋਲਣ ’ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।