ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੇ ਖੋਲ੍ਹੀ ਕਾਨੂੰਨ ਵਿਵਸਥਾ ਦੀ ਪੋਲ ਮੁੱਖ ਮੰਤਰੀ ਦੇਣ ਅਸਤੀਫ਼ਾ- ਵਿਕਾਸ ਸ਼ਰਮਾ
ਰੋਸ ਵਜੋਂ ਘਨੌਰ ‘ਚ ਕੱਢਿਆ ਕੈਂਡਲ ਮਾਰਚ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਘਨੌਰ, 14 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਰੋਸ ਵਜੋਂ ਘਨੌਰ ਵਿਖੇ ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਨੇ ਨਸ਼ਿਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮ੍ਰਿਤਕ ਨੂੰ ਸ਼ਰਧਾਂਜਲੀ ਭੇਟ ਕੀਤੀ।
ਘਨੌਰ, 14 ਅਕਤੂਬਰ (ਸਰਦਾਰਾ ਸਿੰਘ ਲਾਛੜੂ)- ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਰੋਸ ਵਜੋਂ ਘਨੌਰ ਵਿਖੇ ਭਾਜਪਾ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਭਾਜਪਾ ਵਰਕਰਾਂ ਨੇ ਨਸ਼ਿਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਮ੍ਰਿਤਕ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਕਾਸ ਸ਼ਰਮਾ ਨੇ ਕਿਹਾ ਕਿ ਪਰਮਿੰਦਰ ਝੋਟਾ ਦੀ ਹੱਤਿਆ ਸਿਰਫ਼ ਇਕ ਵਿਅਕਤੀ ਦਾ ਕਤਲ ਨਹੀਂ, ਸਗੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਹਰ ਵਿਅਕਤੀ ਦੀ ਸੁਰੱਖਿਆ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਕਤਲ ਦੇ ਪਿੱਛੇ ਦੀ ਸਾਜ਼ਿਸ਼ ਨੂੰ ਸਾਹਮਣੇ ਲਿਆਂਦਾ ਜਾ ਸਕੇ। ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਕਤਲ ਕਾਂਡ ਨੇ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ, ਇਸ ਲਈ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ ਦੇਣਾ ਚਾਹੀਦਾ ਹੈ। ਪੰਜਾਬ ਵਿਚ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਨੌਜਵਾਨਾਂ ਨੂੰ ਡਰ ਦੇ ਮਾਹੌਲ ਵਿਚ ਨਹੀਂ, ਸਗੋਂ ਸੁਰੱਖਿਆ ਦੇ ਭਰੋਸੇ ਨਾਲ ਅੱਗੇ ਆਉਣਾ ਚਾਹੀਦਾ ਹੈ। ਭਾਜਪਾ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ਼ ਦੀ ਲੜਾਈ ਲੜੇਗੀ। ਇਸ ਮੌਕੇ ਕਮਲਜੀਤ ਸਿੰਘ, ਹਰਜਿੰਦਰ ਸਿੰਘ, ਵਿਸ਼ੂ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ।