15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੁਲਿਸ ਵਲੋਂ 19 ਕਿੱਲੋ ਭੁੱਕੀ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

ਰਾਜਪੁਰਾ, 14 ਅਕਤੂਬਰ (ਜੀ. ਪੀ.

ਅਜੀਤ ਡੈਸਕ 15-10-2026
ਰਾਜਪੁਰਾ, 14 ਅਕਤੂਬਰ (ਜੀ.ਪੀ. ਸਿੰਘ)- ਥਾਣਾ ਸ਼ਹਿਰੀ ਦੀ ਪੁਲਿਸ ਨੇ ਰਾਜਪੁਰਾ-ਅੰਬਾਲਾ ਰੋਡ ’ਤੇ ਮਿਡ-ਵੇ ਢਾਬੇ ਨੇੜੇ ਨਾਕਾਬੰਦੀ ਦੌਰਾਨ ਇਕ ਤਸਕਰ ਨੂੰ 19 ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਸੁਮਿੱਤ ਮੋਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਕੌਮੀ ਸ਼ਾਹ ਮਾਰਗ ਨੰਬਰ 44 ’ਤੇ ਮਿਡ-ਵੇ ਢਾਬੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਉੱਥੋਂ ਲੰਘ ਰਹੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਜਦੋਂ ਪੁਲਿਸ ਪਾਰਟੀ ਨੇ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਨਸ਼ਾ ਤਸਕਰ ਵਿਅਕਤੀ ਦੇ ਕਬਜ਼ੇ ਵਿਚੋਂ 19 ਕਿੱਲੋ ਭੁੱਕੀ (ਚੂਰਾ ਪੋਸਤ) ਬਰਾਮਦ ਹੋਈ। ਉਕਤ ਵਿਅਕਤੀ ਨੂੰ ਗਿ੍ਰਫ਼ਤਾਰ ਕਰਕੇ ਜਦੋਂ ਉਸ ਤੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਹਰਮੀਤ ਸਿੰਘ ਵਾਸੀ ਪਿੰਡ ਉਗਾਣਾ ਦੇ ਤੌਰ ਤੇ ਦੱਸੀ। ਥਾਣਾ ਸ਼ਹਿਰੀ ਦੀ ਪੁਲਿਸ ਨੇ ਹਰਮੀਤ ਸਿੰਘ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪੁਲਿਸ ਨੇ ਧਾਨਕ ਬਸਤੀ ’ਚ ਤਲਾਸ਼ੀ ਮੁਹਿੰਮ ਚਲਾਈ ਇਕ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ ਅਗਲੀ ਖ਼ਬਰ ਨਾਬਾਲਗਾ ਦੇ ਗਰਭਵਤੀ ਹੋਣ ’ਤੇ ਲੜਕੇ ਖਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।