15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਏ. ਟੀ. ਐਮ. ਤੋੜ ਕੇ ਕੈਸ਼ ਲੁੱਟਣ ਵਾਲੇ ਜਲਦ ਹੋਣਗੇ ਸਲਾਖ਼ਾਂ ਪਿੱਛੇ- ਐਸ. ਪੀ. ਬਰਾੜ

ਰਾਜਪੁਰਾ, 14 ਅਕਤੂਬਰ (ਰਣਜੀਤ ਸਿੰਘ)-ਬੀਤੇ ਦਿਨੀਂ ਕੈਲੀਬਰ ਮਾਰਕੀਟ ਵਿਚ ਚੋਰਾਂ ਵਲੋਂ ਏ. ਟੀ.

ਐਸ.ਪੀ. ਬਿਕਰਮਜੀਤ ਸਿੰਘ ਬਰਾੜ ਜਾਣਕਾਰੀ ਦਿੰਦੇ ਹੋਏ। ਤਸਵੀਰ : ਰਣਜੀਤ ਸਿੰਘ 15-10-2026
ਰਾਜਪੁਰਾ, 14 ਅਕਤੂਬਰ (ਰਣਜੀਤ ਸਿੰਘ)-ਬੀਤੇ ਦਿਨੀਂ ਕੈਲੀਬਰ ਮਾਰਕੀਟ ਵਿਚ ਚੋਰਾਂ ਵਲੋਂ ਏ.ਟੀ.ਐਮ. ਤੋੜ ਕੇ ਲੱਖਾਂ ਰੁਪਏ ਚੋਰੀ ਕਰ ਲਏ ਗਏ ਸਨ। ਪੁਲਿਸ ਨੇ ਚੋਰਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਿਸ ਬਹੁਤ ਜਲਦ ਚੋਰਾਂ ਨੂੰ ਕਾਬੂ ਕਰਕੇ ਸਲਾਖ਼ਾਂ ਦੇ ਪਿੱਛੇ ਸੁੱਟੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਐਸ. ਪੀ. ਬਿਕਰਮਜੀਤ ਸਿੰਘ ਬਰਾੜ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਬਰਾੜ ਨੇ ਕਿਹਾ ਕਿ ਪੁਲਿਸ ਸਮਾਜ ਵਿਰੋਧੀ ਕਾਰਵਾਈਆਂ ਕਰਨ ਵਾਲੇ ਹਰ ਸ਼ਖ਼ਸ ਦੇ ਖ਼ਿਲਾਫ਼ ਸਖ਼ਤੀ ਨਾਲ ਨਿਪਟੇਗੀ। ਪੁਲਿਸ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ। ਸ. ਬਰਾੜ ਨੇ ਨਸ਼ੇ ਦੇ ਤਸਕਰਾਂ ਨੂੰ ਸਖ਼ਤ ਵਾਰਨਿੰਗ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਚਲਾਈ ਹੋਈ ਮੁਹਿੰਮ ਨੂੰ ਮੁੱਖ ਰੱਖ ਕੇ ਕਿਸੇ ਵੀ ਕੀਮਤ ’ਤੇ ਨਸ਼ੇ ਦਾ ਕਾਰੋਬਾਰ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਦੇ ਗਲੀ ਮੁਹੱਲੇ ਵਿਚ ਕੋਈ ਵੀ ਵਿਅਕਤੀ ਨਸ਼ੇ ਦਾ ਧੰਦਾ ਕਰਦਾ ਹੈ ਤਾਂ ਇਸ ਸੰਬੰਧੀ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਬਿਲਕੁਲ ਗੁਪਤ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿਚ ਕਈ ਲੋਕੀ ਮਿਲਾਵਟ ਕਰਦੇ ਹਨ ਤੇ ਖ਼ਾਸ ਤੌਰ ’ਤੇ ਖਾਣ ਪੀਣ ਵਾਲੀਆਂ ਵਸਤੂਆਂ ਵਿਚ ਮਿਲਾਵਟ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹਿਰ ਵਿਚ ਸਨਥੈਟਿਕ ਦੁੱਧ, ਪਨੀਰ ਤੇ ਹੋਰ ਮਠਿਆਈਆਂ ਬਣਾਉਣ ਦੇ ਮਾਮਲੇ ਵਿਚ ਕਿਸੇ ਨਾਲ ਕੋਈ ਵੀ ਲਿਹਾਜ਼ ਨਹੀਂ ਵਰਤੀ ਜਾਵੇਗੀ ਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਦੇ ਚਾਲਾਨ ਕੀਤੇ ਜਾਣਗੇ ਤੇ ਕੇਸ ਵੀ ਦਰਜ ਕੀਤੇ ਜਾਣਗੇ।
ਪਿਛਲੀ ਖ਼ਬਰ ਪੰਜਾਬ ਬੰਦ ਦੀ ਪੋਸਟ ਵਾਇਰਲ ਹੋਣ ਤੋਂ ਬਾਅਦ ਵਪਾਰ ਮੰਡਲ ਦੇ ਪ੍ਰਧਾਨ ਰਾਕੇਸ਼ ਗੁਪਤਾ ਨੇ ਦੱਸਿਆ ਅਣਉਚਿਤ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਸਰਕਾਰ ਵਚਨਬੱਧ- ਚੇਅਰਮੈਨ ਇੰਦਰਜੀਤ ਸਿਆਲੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।