ਕੁਲਵਿੰਦਰ ਸਿੰਘ ਅਰਨੋਂ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਜਨਰਲ ਸਕੱਤਰ ਤੇ ਪ੍ਰੈੱਸ ਸਕੱਤਰ ਨਿਯੁਕਤ
ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਕਾਂਗਰਸ ਪਾਰਟੀ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਲਏ ਗਏ ਫ਼ੈਸਲੇ ਤਹਿਤ ਹਲਕਾ ਸ਼ੁਤਰਾਣਾ ਦੇ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਅਰਨੋਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦਾ ਜ਼ਿਲ੍ਹਾ ਜਨਰਲ ਸਕੱਤਰ ਤੇ ਪ੍ਰੈੱਸ ਸਕੱਤਰ ਨਿਯੁਕਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਜ਼ਿੰਮੇਵਾਰੀ ਪੰਜਾਬ ਕਾਂਗਰਸ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਸ਼ਰਨ ਕੌਰ ਰੰਧਾਵਾ ਜ਼ਿਲ੍ਹਾ ਪ੍ਰਧਾਨ ਦੁਆਰਾ ਸੌਂਪੀ ਗਈ ਹੈ।
ਜ
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਿਹਾਤੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ, ਕੁਲਵਿੰਦਰ ਸਿੰਘ ਅਰਨੋਂ ਨੂੰ ਜਨਰਲ ਸਕੱਤਰ ਅਤੇ ਪ੍ਰੈੱਸ ਸਕੱਤਰ ਦਾ ਨਿਯੁਕਤੀ ਪੱਤਰ ਦਿੰਦੇ ਹੋਏ। ਅਜੀਤ ਤਸਵੀਰ
15-10-2026
ਪਟਿਆਲਾ, 14 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਕਾਂਗਰਸ ਪਾਰਟੀ ਵਲੋਂ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਲਏ ਗਏ ਫ਼ੈਸਲੇ ਤਹਿਤ ਹਲਕਾ ਸ਼ੁਤਰਾਣਾ ਦੇ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਅਰਨੋਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦਾ ਜ਼ਿਲ੍ਹਾ ਜਨਰਲ ਸਕੱਤਰ ਤੇ ਪ੍ਰੈੱਸ ਸਕੱਤਰ ਨਿਯੁਕਤ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਜ਼ਿੰਮੇਵਾਰੀ ਪੰਜਾਬ ਕਾਂਗਰਸ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਸ਼ਰਨ ਕੌਰ ਰੰਧਾਵਾ ਜ਼ਿਲ੍ਹਾ ਪ੍ਰਧਾਨ ਦੁਆਰਾ ਸੌਂਪੀ ਗਈ ਹੈ। ਇਸ ਮੌਕੇ ਕੁਲਵਿੰਦਰ ਸਿੰਘ ਅਰਨੋਂ ਨੇ ਪਾਰਟੀ ਹਾਈਕਮਾਂਡ ਤੇ ਸਮੂਹ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਜ਼ਿਲ੍ਹਾ ਪਟਿਆਲਾ ਦਿਹਾਤੀ ਵਿਚ ਕਾਂਗਰਸ ਪਾਰਟੀ ਦੀ ਜਥੇਬੰਦੀ ਨੂੰ ਮਜ਼ਬੂਤ ਕਰਨਾ, ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੇ ਮੰਚ ਰਾਹੀਂ ਉਠਾਉਣਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪ੍ਰੈੱਸ ਸਕੱਤਰ ਵਜੋਂ ਉਹ ਪਾਰਟੀ ਦੀਆਂ ਗਤੀਵਿਧੀਆਂ, ਲੋਕ-ਹਿੱਤ ਦੇ ਮੁੱਦਿਆਂ ਅਤੇ ਕਾਂਗਰਸ ਪਾਰਟੀ ਦੇ ਪ੍ਰੋਗਰਾਮਾਂ ਨੂੰ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਕੁਲਵਿੰਦਰ ਸਿੰਘ ਅਰਨੋਂ ਨੇ ਕਿਹਾ ਕਿ ਉਹ ਹਲਕਾ ਸ਼ੁਤਰਾਣਾ ਸਮੇਤ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੇਵਾ ਲਈ ਕੰਮ ਕਰਨਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਲੋਂ ਦਿੱਤੇ ਗਏ ਵਿਸ਼ਵਾਸ ’ਤੇ ਖ਼ਰਾ ਉਤਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।