‘ ਯੁੱਧ ਨਸ਼ਿਆਂ ਵਿਰੁੱਧ’ ਨਹੀਂ, ਸਗੋਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਸੂਰਮਿਆਂ ਵਿਰੁੱਧ ਹੈ ਇਹ ਯੁੱਧ- ਨਿਰਲੇਪ ਕੌਰ
ਸਮਾਣਾ, 15 ਅਕਤੂਬਰ (ਸਾਹਿਬ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਆਗੂ ਤੇ ਐਡਵੋਕੇਟ ਨਿਰਲੇਪ ਕੌਰ ਨੇ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਨਾਅਰੇ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਮੁਹਿੰਮ ਸਿਰਫ਼ ਇਕ ਨਾਅਰਾ ਬਣ ਕੇ ਰਹਿ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਪੰਜਾਬ ਦੇ ਸੂਰਮੇ ਸੱਚਾਈ ਲਈ ਆਵਾਜ਼ ਉਠਾਉਂਦੇ ਹਨ ਜਾਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਯਤਨ ਕਰਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਸਮਾਣਾ, 15 ਅਕਤੂਬਰ (ਸਾਹਿਬ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਆਗੂ ਤੇ ਐਡਵੋਕੇਟ ਨਿਰਲੇਪ ਕੌਰ ਨੇ ਪੰਜਾਬ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਨਾਅਰੇ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਮੁਹਿੰਮ ਸਿਰਫ਼ ਇਕ ਨਾਅਰਾ ਬਣ ਕੇ ਰਹਿ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਪੰਜਾਬ ਦੇ ਸੂਰਮੇ ਸੱਚਾਈ ਲਈ ਆਵਾਜ਼ ਉਠਾਉਂਦੇ ਹਨ ਜਾਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਯਤਨ ਕਰਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦਾ ਹਵਾਲਾ ਦਿੰਦਿਆਂ ਨਿਰਲੇਪ ਕੌਰ ਨੇ ਕਿਹਾ ਕਿ ਅਜਿਹੇ ਲੋਕਾਂ ਵਿਰੁੱਧ ਕਥਿਤ ਤੌਰ ’ਤੇ ਝੂਠੇ ਮੁਕੱਦਮੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਡੱਕਿਆ ਜਾਂਦਾ ਹੈ ਜਾਂ ਉਨ੍ਹਾਂ ਦੀ ਜਾਨ ਲੈ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਇਆ ਜਾਵੇਗਾ ਤਾਂ ਸਰਕਾਰ ਦੀ ਮੁਹਿੰਮ ’ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਅਨੁਸਾਰ, ਮੌਜੂਦਾ ਹਾਲਾਤ ਵਿਚ ਇਹ ਨਾਅਰਾ ‘ਯੁੱਧ ਨਸ਼ਿਆਂ ਵਿਰੁੱਧ’ ਦੀ ਬਜਾਏ ‘ਯੁੱਧ ਨਸ਼ਿਆਂ ਨੂੰ ਰੋਕਣ ਵਾਲੇ ਸੂਰਮਿਆਂ ਵਿਰੁੱਧ’ ਸਾਬਤ ਹੋ ਰਿਹਾ ਹੈ। 15 ਪੀਟੀਏ13 ਨਿਰਲੇਪ ਕੌਰ ਐਡਵੋਕੇਟ