ਨਾਭਾ ਹਲਕੇ ’ਚ 6 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਵਿਧਾਇਕ ਦੇਵ ਮਾਨ ਨੇ ਕੀਤਾ ਉਦਘਾਟਨ
ਨਾਭਾ, 16 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਭਰ ਵਿਚ 154 ਨਵੇਂ ਆਮ ਆਦਮੀ ਕਲੀਨਿਕਾਂ ਦੀ ਆਨਲਾਈਨ ਸ਼ੁਰੂਆਤ ਕੀਤੀ ਗਈ। ਇਸੇ ਤਹਿਤ ਵਿਧਾਨ ਸਭਾ ਹਲਕਾ ਨਾਭਾ ਵਿਚ 6 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਪਿੰਡ ਰਾਮਗੜ੍ਹ ਵਿਖੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦੇ ਹੋਏ। ਤਸਵੀਰ : ਜਗਨਾਰ ਸਿੰਘ ਦੁਲੱਦੀ
17-10-2026