17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਾਰਡ ਨੰਬਰ 38 ਵਿਚ ਸੜਕਾਂ ਦੇ ਨਿਰਮਾਣ ਦਾ ਕੰਮ ਜ਼ੋਰਾਂ ’ਤੇ- ਜੁਨੇਜਾ

ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦੇ ਵਾਰਡ ਨੰਬਰ 38 ਵਿਚ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਲਾਕਾ ਨਿਵਾਸੀਆਂ ਨੂੰ ਬਿਹਤਰ ਸੜਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵੱਖ-ਵੱਖ ਇਲਾਕਿਆਂ ਦੀਆਂ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 17-10-2026
ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਹਲਕਾ ਪਟਿਆਲਾ ਦੇ ਵਾਰਡ ਨੰਬਰ 38 ਵਿਚ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ। ਇਲਾਕਾ ਨਿਵਾਸੀਆਂ ਨੂੰ ਬਿਹਤਰ ਸੜਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵੱਖ-ਵੱਖ ਇਲਾਕਿਆਂ ਦੀਆਂ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਹਰਪਾਲ ਜੁਨੇਜਾ ਨੇ ਦੱਸਿਆ ਕਿ ਵਾਰਡ ਨੰਬਰ 38 ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਰੋਜ਼ ਐਵਨਿਊ, ਸ੍ਰੀ ਗੁਰੂ ਤੇਗ ਬਹਾਦਰ ਕਲੋਨੀ, ਮਾਲਵਾ ਕਲੋਨੀ ਅਤੇ ਮੇਨ ਰੋਡਾਂ ਅਤੇ ਵਾਰਡ ਦੀਆਂ ਹੋਰ ਸਾਰੀਆਂ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦੇ ਕੰਮ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣਾ ਲੋਕਾਂ ਦੀ ਇਕ ਅਹਿਮ ਲੋੜ ਹੈ। ਸੜਕਾਂ ਦੀ ਹਾਲਤ ਵਿਚ ਸੁਧਾਰ ਆਉਣ ਨਾਲ ਜਿੱਥੇ ਆਵਾਜਾਈ ਸੁਖਾਲੀ ਹੋਵੇਗੀ, ਉੱਥੇ ਹੀ ਇਲਾਕਾ ਵਾਸੀਆਂ ਨੂੰ ਰੋਜ਼ਾਨਾ ਆਉਣ-ਜਾਣ ਵਿਚ ਵੀ ਵੱਡੀ ਸਹੂਲਤ ਮਿਲੇਗੀ। ਹਰਪਾਲ ਜੁਨੇਜਾ ਨੇ ਵਾਰਡ ਵਾਸੀਆਂ ਨੂੰ ਭਰੋਸਾ ਦਿਤਾ ਕੇ ਵਾਰਡ ਨੰਬਰ 38 ਦੀਆਂ ਸਾਰੀਆਂ ਸੜਕਾਂ ਦੇ ਕੰਮ ਨੂੰ ਇਸੇ ਮਹੀਨੇ ਦੇ ਅੰਦਰ-ਅੰਦਰ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗਤੀ ਨੂੰ ਬਰਕਰਾਰ ਰੱਖਦਿਆਂ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਦਾ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰੀ ਮੁੱਖ ਤਰਜੀਹ ਹੈ। ਇਲਾਕੇ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਵਿਕਾਸ ਕਾਰਜਾਂ ਦੌਰਾਨ ਸਹਿਯੋਗ ਦੇਣ, ਤਾਂ ਜੋ ਸਾਰੇ ਕੰਮ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਪੂਰੇ ਕੀਤੇ ਜਾ ਸਕਣ। ਸੜਕਾਂ ਤੋਂ ਇਲਾਵਾ ਜੋ ਵੀ ਬੁਨਿਆਦੀ ਸਹੂਲਤਾਂ ਦੇ ਕੰਮ ਹਨ ਜਲਦ ਤੋਂ ਜਲਦ ਪੂਰੇ ਕੀਤੇ ਜਾਣਗੇ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਸੀ.ਬੀ.ਆਈ. ਜਾਂਚ ਕਰਵਾਏ ਪੰਜਾਬ ਸਰਕਾਰ- ਚੰਦੂਮਾਜਰਾ ਅਗਲੀ ਖ਼ਬਰ ਪਰਮਜੀਤ ਸਿੰਘ ਕੈਂਥ ਵਲੋਂ ਹਲਕਾ ਨਾਭਾ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।