ਪੰਜਾਬ ਬੰਦ ਦੀ ਸਫ਼ਲਤਾ ਨੇ ‘ਆਪ’ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਝੂਠੀ ਮੁਹਿੰਮ ਨੂੰ ਅਸਲ ਸ਼ੀਸ਼ਾ ਵਿਖਾਇਆ- ਵਿੰਦਾ ਗਰੋਵਰ
ਪਟਿਆਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਨੇ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ ਸਾਬਿਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸਰਕਾਰ ਦੇ ‘ਯੁੱਧ ਨਸ਼ਿਆ ਵਿਰੁੱਧ’ ਵਾਲੇ ਝੂਠੀ ਇਸ਼ਤਿਹਾਰਬਾਜੀ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਸਮੁੱਚੀ ਰਾਜਨੀਤਕ ਪਾਰਟੀਆਂ, ਧਾਰਮਿਕ-ਸਮਾਜਿਕ ਸੰਸਥਾਵਾਂ, ਕਿਸਾਨ-ਮਜ਼ਦੂਰ ਜਥੇਬੰਦੀਆਂ, ਵਿਉਪਾਰੀ ਤੇ ਹਰ ਵਰਗ ਦੇ ਭਾਈਚਾਰੇ ਵਲੋਂ ਰੋਸ ਵਜੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪੰਜਾਬੀਆ ਵਲੋਂ ਭਰਵਾਂ ਹੁੰਗਾਰਾ ਦੇਣ ਨਾਲ ਪੰਜਾਬ ਸਰਕਾਰ ਨੂੰ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਮੁਹਿੰਮ ਦਾ ਅਸਲ ਸ਼ੀਸ਼ਾ ਸਾਹਮਣੇ ਆ ਗਿਆ ਹੈ।
ਪਟਿਆਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ ਨੇ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫੇਲ੍ਹ ਸਾਬਿਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਸਰਕਾਰ ਦੇ ‘ਯੁੱਧ ਨਸ਼ਿਆ ਵਿਰੁੱਧ’ ਵਾਲੇ ਝੂਠੀ ਇਸ਼ਤਿਹਾਰਬਾਜੀ ਦੀ ਪੋਲ ਖੋਲ੍ਹ ਦਿੱਤੀ ਹੈ ਅਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਸਮੁੱਚੀ ਰਾਜਨੀਤਕ ਪਾਰਟੀਆਂ, ਧਾਰਮਿਕ-ਸਮਾਜਿਕ ਸੰਸਥਾਵਾਂ, ਕਿਸਾਨ-ਮਜ਼ਦੂਰ ਜਥੇਬੰਦੀਆਂ, ਵਿਉਪਾਰੀ ਤੇ ਹਰ ਵਰਗ ਦੇ ਭਾਈਚਾਰੇ ਵਲੋਂ ਰੋਸ ਵਜੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪੰਜਾਬੀਆ ਵਲੋਂ ਭਰਵਾਂ ਹੁੰਗਾਰਾ ਦੇਣ ਨਾਲ ਪੰਜਾਬ ਸਰਕਾਰ ਨੂੰ ਨਸ਼ਿਆਂ ਵਿਰੁੱਧ ਚਲਾਏ ਜਾ ਰਹੇ ਮੁਹਿੰਮ ਦਾ ਅਸਲ ਸ਼ੀਸ਼ਾ ਸਾਹਮਣੇ ਆ ਗਿਆ ਹੈ। ਵਿੰਦਾ ਗਰੋਵਰ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਘਟਨਾ ਨੇ ਸਾਬਿਤ ਕਰ ਦਿੱਤਾ ਹੈ ਕਿ ਸੂਬੇ ਵਿਚ ਕਾਨੂੰਨ ਦਾ ਕੋਈ ਖੌਫ਼ ਨਹੀਂ ਰਿਹਾ ਅਤੇ ਨਸ਼ਾ ਸਮੱਗਲਰ ਬੇਖ਼ੌਫ਼ ਹੋ ਕੇ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ। 15 ਪੀਟੀਏ54 ਜਥੇਦਾਰ ਰਵਿੰਦਰ ਸਿੰਘ ਵਿੰਦਾ ਗਰੋਵਰ