18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਵਿੰਦਰ ਸਿੰਘ ਝੋਟੇ ਦਾ ਕਤਲ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਨਾਕਾਮੀ ਦਾ ਸਬੂਤ- ਜਗਜੀਤ ਛੜਬੜ

ਬਨੂੜ, 17 ਅਕਤੂਬਰ (ਭੁਪਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਜਗਜੀਤ ਸਿੰਘ ਛੜਬੜ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਨਸ਼ੇ ਵੇਚਣ ਵਾਲਿਆਂ, ਨਸ਼ਾ ਮਾਫ਼ੀਆ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਚ ਸ਼ਾਮਲ ਮੈਡੀਕਲ ਸਟੋਰਾਂ ਵਿਰੁੱਧ ਆਵਾਜ਼ ਬੁਲੰਦ ਕਰ ਰਿਹਾ ਸੀ।

ਅਜੀਤ ਡੈਸਕ 18-10-2026
ਬਨੂੜ, 17 ਅਕਤੂਬਰ (ਭੁਪਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਅਤੇ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਜਗਜੀਤ ਸਿੰਘ ਛੜਬੜ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲੰਮੇ ਸਮੇਂ ਤੋਂ ਨਸ਼ੇ ਵੇਚਣ ਵਾਲਿਆਂ, ਨਸ਼ਾ ਮਾਫ਼ੀਆ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਚ ਸ਼ਾਮਲ ਮੈਡੀਕਲ ਸਟੋਰਾਂ ਵਿਰੁੱਧ ਆਵਾਜ਼ ਬੁਲੰਦ ਕਰ ਰਿਹਾ ਸੀ। ਉਸ ਨੇ ਕੁਝ ਸਮਾਂ ਪਹਿਲਾਂ ਆਪਣੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਚਿੰਤਾਵਾਂ ਪ੍ਰਗਟ ਕੀਤੀਆਂ ਸਨ ਪਰ ਇਸ ਦੇ ਬਾਵਜੂਦ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ। ਉਨ੍ਹਾਂ ਮੰਗ ਕੀਤੀ ਕਿ ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਉਸ ਵਲੋਂ ਪ੍ਰਗਟਾਏ ਗਏ ਖ਼ਤਰਿਆਂ ਸੰਬੰਧੀ ਪੁਲਿਸ ਪ੍ਰਸ਼ਾਸਨ ਨੇ ਕੀ ਕਾਰਵਾਈ ਕੀਤੀ ਸੀ। ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਜਿਹੜਾ ਕੰਮ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਰਨਾ ਚਾਹੀਦਾ ਸੀ, ਉਹ ਕੰਮ ਪਰਵਿੰਦਰ ਸਿੰਘ ਝੋਟਾ ਆਪਣੇ ਪੱਧਰ ’ਤੇ ਕਰ ਰਿਹਾ ਸੀ। ਬਸਪਾ ਆਗੂ ਨੇ ਮੰਗ ਕੀਤੀ ਕਿ ਮਾਨਸਾ ਜ਼ਿਲ੍ਹੇ ਦੇ ਐੱਸ.ਐੱਸ.ਪੀ. ਨੂੰ ਤੁਰੰਤ ਮੁਅੱਤਲ ਕਰਕੇ ਉਨ੍ਹਾਂ ਦੀ ਭੂਮਿਕਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਛੜਬੜ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਦੀ ਬਜਾਏ ਜੇਕਰ ਸਰਕਾਰਾਂ ਅਜਿਹੇ ਹਾਲਾਤ ਪ੍ਰਤੀ ਅੱਖਾਂ ਮੀਟਦੀਆਂ ਰਹੀਆਂ ਤਾਂ ਇਤਿਹਾਸ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ। ਉਨ੍ਹਾਂ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ, ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਰਾਜਿੰਦਰ ਸਿੰਘ ਵਲੋਂ ਸਰਗਰਮੀਆਂ ਹੋਈਆਂ ਤੇਜ਼ ਅਗਲੀ ਖ਼ਬਰ ਕੱਲਰ ਭੈਣੀ ’ਚ ਆਜੀਵਿਕਾ ਮਿਸ਼ਨ ਤਹਿਤ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ’ਤੇ ਜ਼ੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।