20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਸਮਾਣਾ ਦੇ ਕਾਂਗਰਸੀ ਆਗੂ ‘ਆਪ’ ’ਚ ਹੋਏ ਸ਼ਾਮਿਲ

ਸਮਾਣਾ, 18 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਮਾਣਾ ਤੋਂ ਕਾਂਗਰਸੀ ਆਗੂ ਮਨੋਜ ਉਪਾਧਿਆਏ, ਰਾਮ ਬਾਬੂ ਅਤੇ ਬ੍ਰਿਜ ਨਾਥ ਨੇ ਕਾਂਗਰਸ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਨਗਰ ਕੌਂਸਲ ਸਮਾਣਾ ਦੇ ਮੁੱਖ ਦਫ਼ਤਰ ਵਿਖੇ ਸ.

ਅਜੀਤ ਡੈਸਕ 19-10-2026
ਸਮਾਣਾ, 18 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਮਾਣਾ ਤੋਂ ਕਾਂਗਰਸੀ ਆਗੂ ਮਨੋਜ ਉਪਾਧਿਆਏ, ਰਾਮ ਬਾਬੂ ਅਤੇ ਬ੍ਰਿਜ ਨਾਥ ਨੇ ਕਾਂਗਰਸ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਨਗਰ ਕੌਂਸਲ ਸਮਾਣਾ ਦੇ ਮੁੱਖ ਦਫ਼ਤਰ ਵਿਖੇ ਸ. ਰੱਖੜਾ ਨੇ ਕਾਂਗਰਸੀ ਆਗੂ ਮਨੋਜ ਉਪਾਧਿਆਏ, ਰਾਮ ਬਾਬੂ ਅਤੇ ਬ੍ਰਿਜ ਨਾਥ ਦਾ ਪਾਰਟੀ ਪਰਿਵਾਰ ਵਿਚ ਸਿਰੋਪਾਓ ਭੇਂਟ ਕਰ ਕੇ ਸਵਾਗਤ ਕੀਤਾ। ਸ. ਰੱਖੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਆਗੂ ਤੇ ਵਰਕਰ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਤੇ ਸਾਰਿਆਂ ਨੂੰ ਨਾਲ ਲੈ ਕੇ ਸਮਾਣਾ ਦੇ ਵਿਕਾਸ ਤੇ ਲੋਕ ਭਲਾਈ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਕੂਪਰ ਚੰਦ ਬਾਂਸਲ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਸੀਨੀਅਰ ਵਾਈਸ ਪ੍ਰਧਾਨ ਪਾਰਸ ਸ਼ਰਮਾ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਕੌਂਸਲਰ ਸੋਨੀ ਕਿੰਗ, ਕੌਂਸਲਰ ਸੁਖਜੀਤ ਸਿੰਘ ਚੀਮਾ, ਗੁਰਦੀਪ ਸ਼ਰਮਾ ਅਤੇ ਹੋਰ ਪਾਰਟੀ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਐਸ. ਆਈ. ਆਰ. ਦੀ ਪ੍ਰਕਿਰਿਆ ਗ਼ੈਰ ਸੰਵਿਧਾਨਕ- ਪ੍ਰੋ. ਜਗਮੋਹਨ ਸਿੰਘ ਅਗਲੀ ਖ਼ਬਰ ਆਗਾਮੀ ਵਿਧਾਨ ਸਭਾ ਚੋਣਾਂ ’ਚ ਪੰਜਾਬ ਵਾਸੀ ਬਣਾਉਣਗੇ ਕਾਂਗਰਸ ਦੀ ਸਰਕਾਰ- ਜਿੰਦਰੀ ਲੱਧਾਹੇੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।