ਸ਼ੋ੍ਮਣੀ ਅਕਾਲੀ ਦਲ (ਬ) ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਮੂਹਰੇ ਦਿੱਤਾ ਧਰਨਾ
ਪਟਿਆਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਸ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਦੇ ਬਾਹਰ ਰੋਸ ਪੱਤਰ ਲਗਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਸਪਾਲ ਸਿੰਘ ਬਿੱਟੂ ਚੱਠਾ, ਅਮਿਤ ਸਿੰਘ ਰਾਠੀ ਤੇ ਹੋਰ। ਤਸਵੀਰ : ਪ੍ਰਭਨੂਰ ਸਿੰਘ
20-10-2026
ਪਟਿਆਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਵਲੋਂ ਸਿਹਤ ਮੰਤਰੀ ਦੇ ਘਰ ਦੇ ਬਾਹਰ ਲਾਹਨਤੀ ਪੱਤਰ ਵੀ ਲਗਾਇਆ ਗਿਆ। ਪ੍ਰਦਰਸ਼ਨਕਾਰੀਆਂ ਨੇ ਡਾ. ਬਲਬੀਰ ਸਿੰਘ ਨੂੰ ਲਾਹਨਤੀ ਪੱਤਰ ਸੌਂਪਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੇ ਘਰੋਂ ਬਾਹਰ ਨਾ ਆਉਣ ਕਾਰਨ ਪੱਤਰ ਰਿਹਾਇਸ਼ ਦੇ ਬਾਹਰ ਲਗਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਸ਼ਹਿਰੀ ਅਮਿਤ ਸਿੰਘ ਰਾਠੀ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਵੀ ਇਸ ਮਾਮਲੇ ਸੰਬੰਧੀ ਸਰਕਾਰ ਦਾ ਪੱਖ ਸਪਸ਼ਟ ਕਰਨ ਅਤੇ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਤਲ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਇਹ ਮੰਗਾਂ ਇਨਸਾਫ਼ ਅਤੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਜੁੜੀਆਂ ਹੋਈਆਂ ਹਨ ਤੇ ਮਾਮਲੇ ਵਿਚ ਨਿਰਪੱਖ ਜਾਂਚ ਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਰਾਜਿੰਦਰ ਸਿੰਘ ਵਿਰਕ, ਗੁਰਤੇਜ ਸਿੰਘ ਕੌਲ, ਡਾ. ਮਨਪ੍ਰੀਤ ਸਿੰਘ ਚੱਢਾ, ਮਨਮਿੰਦਰ ਸਿੰਘ ਕੌੜਾ, ਜਥੇ. ਹਰਬੰਸ ਸਿੰਘ ਲੰਗ, ਕਿਰਪਾਲ ਸਿੰਘ, ਨਵਦੀਪ ਸਿੰਘ ਚੰਦੀ, ਮਾਨ ਸਿੰਘ ਸ਼ਮਲਾ, ਪਰਮਜੀਤ ਸਿੰਘ ਪੰਮਾ, ਅਰਵਿੰਦਰ ਸਿੰਘ ਬਿੱਟੂ, ਜੋਗਿੰਦਰ ਸਿੰਘ ਪੰਛੀ, ਬੀਬੀ ਜਸਪਾਲ ਕੌਰ ਬਾਰਨ, ਪਰਮਜੀਤ ਕੌਰ, ਸੀਮਾ ਵੈਦ, ਕਾਂਤਾ ਰਾਣੀ, ਸੁਖਬੀਰ ਸਿੰਘ ਖਰੌਡ, ਜਗਜੀਤ ਸਿੰਘ ਮੱਤੀ, ਹਰਸ਼ਵਿੰਦਰ ਸਿੰਘ ਹਰਸ਼ੀ, ਚਰਨਜੋਤ ਸਿੰਘ ਨੰਨ੍ਹਾ, ਗੁਰਉਪਦੇਸ਼ ਸਿੰਘ ਗੋਰਾ ਵਿਰਕ, ਰੋਹਿਨ ਸ਼ਰਮਾ, ਰਣਜੀਤ ਕੁਮਾਰ ਜਿੱਤੀ, ਸਹਿਜ ਸਿੰਘ ਮੱਕੜ, ਚੰਨਜੋਤ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਕੰਬੋਜ, ਅਮਨ ਚੌਹਾਨ, ਜਗਪ੍ਰੀਤ ਸਿੰਘ ਕੰਬੋਜ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਬਾਜਵਾ, ਸਨੀ ਕੋਹਲੀ ਸਿੰਬੜੋ, ਧਰਮਿੰਦਰ ਲੁਬਾਣਾ, ਦਰਸ਼ਨ ਸਿੰਘ ਬਾਰਨ, ਮਨਪ੍ਰੀਤ ਸਿੰਘ ਮੋਨੂੰ, ਹਰਜੋਤ ਸਿੰਘ, ਅਰਪਿੰਦਰ ਸਿੰਘ ਰੂਪੀ, ਰਣਧੀਰ ਸਿੰਘ ਰੋਹਟੀ ਮੌੜਾਂ, ਜਗਜੀਤ ਸਿੰਘ ਬੱਬਰ, ਗੁਰਪ੍ਰੀਤ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।