ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਪੰਜਾਬ ਨਿਰਣਾਇਕ ਜੰਗ ਲੜੇਗਾ- ਲਖਵੀਰ ਸਿੰਘ ਲੌਟ
ਨਸ਼ਾ ਤਸਕਰੀ ਦੇ ਖ਼ਾਤਮੇ ਲਈ ਪਿੰਡ-ਪਿੰਡ ਤੇ ਗਲੀ-ਗਲੀ ਮੁਹਿੰਮ ਚਲਾਉਣ ਦਾ ਸੱਦਾ
ਪਟਿਆਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਵਿਚ ਨਸ਼ਾ ਤਸਕਰੀ ਵਿਰੁੱਧ ਨਿਰਣਾਇਕ ਜੰਗ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦਾ ਉਦੇਸ਼ ਸੂਬੇ ਵਿਚੋਂ ਨਸ਼ਾ ਤਸਕਰੀ ਦਾ ਮੁਕੰਮਲ ਖ਼ਾਤਮਾ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ।
ਨ
ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਤੇ ਹੋਰ। ਅਜੀਤ ਤਸਵੀਰ
20-10-2026
ਪਟਿਆਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਵਿਚ ਨਸ਼ਾ ਤਸਕਰੀ ਵਿਰੁੱਧ ਨਿਰਣਾਇਕ ਜੰਗ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦਾ ਉਦੇਸ਼ ਸੂਬੇ ਵਿਚੋਂ ਨਸ਼ਾ ਤਸਕਰੀ ਦਾ ਮੁਕੰਮਲ ਖ਼ਾਤਮਾ ਕਰਨਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਖਵੀਰ ਸਿੰਘ ਲੌਟ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਲੋਕਾਂ ਵਲੋਂ ਮਿਲਿਆ ਭਰਵਾਂ ਹੁੰਗਾਰਾ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਦੇ ਲੋਕ ਆਪਣੀ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਸਰਗਰਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਬਣਾਉਣਾ ਚਾਹੁੰਦੇ ਹਨ ਅਤੇ ਇਸ ਮੰਤਵ ਲਈ ਹਰ ਸੰਭਵ ਯਤਨ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੇ ਪੰਜਾਬ ਵਿਚ ਨਸ਼ਾ ਤਸਕਰੀ ਦੀ ਸਮੱਸਿਆ ਨੂੰ ਮੁੜ ਗੰਭੀਰਤਾ ਨਾਲ ਉਭਾਰਿਆ ਹੈ। ਹਰ ਪੰਜਾਬੀ ਨੂੰ ਇਹ ਸਮਝਣ ਦੀ ਲੋੜ ਹੈ ਕਿ ਨਸ਼ਿਆਂ ਦਾ ਖ਼ਾਤਮਾ ਸੂਬੇ ਦੀ ਨੌਜਵਾਨ ਪੀੜ੍ਹੀ ਅਤੇ ਭਵਿੱਖ ਨੂੰ ਬਚਾਉਣ ਲਈ ਬੇਹੱਦ ਜ਼ਰੂਰੀ ਹੈ। ਲਖਵੀਰ ਸਿੰਘ ਲੌਟ ਨੇ ਕਿਹਾ ਕਿ ਨਸ਼ਾ ਤਸਕਰੀ ਵਿਰੁੱਧ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਨਸ਼ਾ ਤਸਕਰੀ ਵਿਰੁੱਧ ਪਿੰਡ-ਪਿੰਡ, ਸ਼ਹਿਰ-ਸ਼ਹਿਰ ਅਤੇ ਗਲੀ-ਗਲੀ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਤਾਂ ਜੋ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਨਰੋਆ ਤੇ ਖ਼ੁਸ਼ਹਾਲ ਬਣਾਉਣ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਇਸ ਮੌਕੇ ਐਡ. ਸੁਖਵਿੰਦਰਪਾਲ ਸਿੰਘ ਬੋਬੀ, ਸ਼ਮਸ਼ੇਰ ਸਿੰਘ ਖੱਟੜਾ, ਹਰਪ੍ਰੀਤ ਸਿੰਘ ਦਰਸ਼ਨਾਂ ਕਲੋਨੀ, ਲਖਵਿੰਦਰ ਸਿੰਘ ਬਿੰਦਰਾ ਕਲੋਨੀ, ਦਰਸ਼ਨ ਸਿੰਘ ਤ੍ਰਿਪੜੀ, ਸਤਨਾਮ ਸਿੰਘ ਅਜਨੋਦਾ, ਜਸਪ੍ਰੀਤ ਸਿੰਘ ਲੁਬਾਣਾ, ਮੱਖਣ ਸਿੰਘ ਖ਼ਾਲਸਾ, ਜਗਮੀਤ ਸਿੰਘ ਸਰਾਭਾ ਨਗਰ, ਚਮਕੌਰ ਸਿੰਘ ਉੱਪਲ, ਕਨਵਲਵੀਰ ਸਿੰਘ ਦਰਸ਼ਨਾਂ ਕਲੋਨੀ, ਮਨਿੰਦਰ ਸਿੰਘ ਬਿੰਦਰਾ ਕਲੋਨੀ, ਅੰਗਰੇਜ਼ ਕੌਰ ਅਨੰਦ ਨਗਰ, ਪਰਮਜੋਤ ਸਿੰਘ ਬੀਕੀ, ਨਿਰਮਲ ਸਿੰਘ ਕੈਰੀਅਰ ਇਨਕਲੇਵ, ਸੁਖਵੀਰ ਸਿੰਘ ਅਮਨ ਵਿਹਾਰ ਤੇ ਕੇਸਰ ਸਿੰਘ ਸਰਾਭਾ ਨਗਰ ਸਮੇਤ ਹੋਰ ਹਾਜ਼ਰ ਸਨ।