ਸ਼੍ਰੋਮਣੀ ਅਕਾਲੀ ਦਲ ਵਲੋਂ ‘ਆਪ’ ਵਿਧਾਇਕ ਦੇਵ ਮਾਨ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ
ਨਾਭਾ, 19 ਅਕਤੂਬਰ (ਵਰਿੰਦਰ ਵਰਮਾ)- ਨਸ਼ਾ ਵਿਰੋਧੀ ਮੁਹਿੰਮ ਦੇ ਆਗੂ ਪਰਮਿੰਦਰ ਸਿੰਘ ਝੋਟੇ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਨੂੰ ਲੈ ਕੇ ਪੰਜਾਬ ਭਰ ਵਿਚ ਰੋਸ ਦੀ ਲਹਿਰ ਦੌੜ ਗਈ ਹੈ। ਇਸੇ ਤਹਿਤ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਅਜੀਤ ਡੈਸਕ
20-10-2026