ਰਾਮ ਚੰਦਰ ਜੀ ਦੇ ਦੱਸੇ ਰਾਹ ’ਤੇ ਚੱਲਣ ਲਈ ਬੁਰਾਈ ਤੇ ਹੰਕਾਰ ਨੂੰ ਛੱਡਣਾ ਬਹੁਤ ਜ਼ਰੂਰੀ- ਬਾਬੂ ਕਬੀਰ ਦਾਸ
ਨਾਭਾ 19 ਅਕਤੂਬਰ (ਵਰਿੰਦਰ ਵਰਮਾ)- ਸ੍ਰੀ ਮਹਾ ਲਕਸ਼ਮੀ ਰਾਮਲੀਲਾ ਕਲੱਬ ਨਾਭਾ ਵਲੋਂ ਚੇਅਰਮੈਨ ਅਮਰਦੀਪ ਸਿੰਘ ਖੰਨਾ ਦੀ ਅਗਵਾਈ ਹੇਠ ਹਰ ਵਾਰ ਦੀ ਰਾਮ ਲੀਲਾ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਸ਼ੁਤਰਾਣਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਕਲੱਬ ਦੇ ਪ੍ਰਬੰਧਕਾਂ ਤੇ ਮੈਂਬਰਾਂ ਵਲੋਂ ਉਨ੍ਹਾਂ ਦੇ ਇੱਥੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
20-10-2026