20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਜੀ. ਬੀ. ਆਈ. ਸਕੂਲ ’ਚ ਦਸਹਿਰੇ ਦਾ ਤਿਉਹਾਰ ਮਨਾਇਆ

ਨਾਭਾ,19 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਸਥਿਤ ਜੀ. ਬੀ.

ਅਜੀਤ ਡੈਸਕ 20-10-2026
ਨਾਭਾ,19 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਸਥਿਤ ਜੀ. ਬੀ. ਇੰਟਰਨੈਸ਼ਨਲ ਸਕੂਲ ਵਿਖੇ ਸਕੂਲ ਚੇਅਰਮੈਨ ਸੰਦੀਪ ਬਾਂਸਲ ਦੀ ਪ੍ਰਧਾਨਗੀ ਹੇਠ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਭਾਰਤੀ ਸੱਭਿਆਚਾਰ, ਪਰੰਪਰਾਵਾਂ ਤੇ ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਕਵਿਤਾ ਪਾਠ, ਭਾਸ਼ਣ, ਨ੍ਰਿਤ, ਸੰਗੀਤ ਅਤੇ ਨਾਟਕ ਵਰਗੀਆਂ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ। ਇਨ੍ਹਾਂ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ ਤੇ ਪੂਰੇ ਵਾਤਾਵਰਣ ਨੂੰ ਭਗਤੀਮਈ ਬਣਾ ਦਿੱਤਾ। ਇਸ ਤੋਂ ਇਲਾਵਾ ਪੰਜਵੀਂ ਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਰਮਾਇਣ ਦੇ ਵੱਖ-ਵੱਖ ਪਾਤਰਾਂ ਦਾ ਰੂਪ ਧਾਰਨ ਕਰਕੇ ਰੋਲ-ਪਲੇਅ ਮੁਕਾਬਲੇ ਵਿਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਭਗਵਾਨ ਸ੍ਰੀ ਰਾਮ, ਮਾਤਾ ਸੀਤਾ, ਲਕਸ਼ਮਣ, ਹਨੂੰਮਾਨ ਜੀ ਅਤੇ ਰਾਮਾਇਣ ਦੇ ਹੋਰ ਪਾਤਰਾਂ ਦੀ ਭੂਮਿਕਾ ਨਿਭਾਉਂਦਿਆਂ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਭਾਰਤੀ ਸੱਭਿਆਚਾਰ ਅਤੇ ਪੌਰਾਣਿਕ ਪਰੰਪਰਾਵਾਂ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਨੈਤਿਕ ਕਦਰਾਂ-ਕੀਮਤਾਂ, ਆਤਮ-ਵਿਸ਼ਵਾਸ ਤੇ ਰਚਨਾਤਮਕਤਾ ਦਾ ਵਿਕਾਸ ਕਰਨਾ ਸੀ। ਸਕੂਲ ਦੀ ਪ੍ਰਿੰਸੀਪਲ ਡਾ. ਇੰਦਰਜੀਤਪਾਲ ਕੌਰ ਗਰੇਵਾਲ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਸਹਿਰੇ ਦਾ ਤਿਉਹਾਰ ਸਾਨੂੰ ਸੱਚ, ਧਰਮ ਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ।
ਪਿਛਲੀ ਖ਼ਬਰ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਨਾਜਾਇਜ਼ ਪਿਸਤੌਲ ਤੇ ਕਾਰਤੂਸਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਲੋਕਾਂ ਦਾ ‘ਆਪ’ ਦੀ ਸਰਕਾਰ ਤੋਂ ਵਿਸ਼ਵਾਸ ਉੱਠਣ ਲੱਗਾ- ਬੀਬੀ ਰਵਿੰਦਰ ਕੌਰ ਪਿੰਡ ਧਰਮੇੜੀ ਵਿਖੇ ਲੋਕ ਮਿਲਣੀ ਦੌਰਾਨ ਪੰਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।