20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਖੇਡਾਂ ਵਤਨ ਪੰਜਾਬ ਦੀਆਂ-2026 : ਪਟਿਆਲਾ ਵਿਖੇ ਰਾਜ ਪੱਧਰੀ ਖੋ-ਖੋ, ਕਬੱਡੀ ਤੇ ਜਿਮਨਾਸਟਿਕ ਮੁਕਾਬਲੇ ਜਾਰੀ

ਪਟਿਆਲਾ 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਲੋ ਗਰਾਊਂਡ ਪਟਿਆਲਾ ਦੇ ਜਿਮਨੇਜੀਅਮ ਹਾਲ ਵਿਖੇ ਡਾਇਰੈਕਟਰ ਸਪੋਰਟਸ ਪੰਜਾਬੀ ਯੂਨੀਵਰਸਟੀ ਡਾ. ਗੁਰਦੀਪ ਕੌਰ ਰੰਧਾਵਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।

ਜੇਤੂ ਖਿਡਾਰੀ ਤਗਮੇ ਦਿਖਾਉਂਦੇ ਹੋਏ ਨਾਲ ਹਨ ਪ੍ਰਬੰਧਕ। ਅਜੀਤ ਤਸਵੀਰ 20-10-2026
ਪਟਿਆਲਾ 19 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਲੋ ਗਰਾਊਂਡ ਪਟਿਆਲਾ ਦੇ ਜਿਮਨੇਜੀਅਮ ਹਾਲ ਵਿਖੇ ਡਾਇਰੈਕਟਰ ਸਪੋਰਟਸ ਪੰਜਾਬੀ ਯੂਨੀਵਰਸਟੀ ਡਾ. ਗੁਰਦੀਪ ਕੌਰ ਰੰਧਾਵਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਸਮੇਂ ਡੀ.ਐਸ.ਪੀ. ਪਰਮਜੀਤ ਕੌਰ, ਸਬ-ਇੰਸਪੈਕਟਰ ਜਸ਼ਨਦੀਪ ਕੌਰ, ਸਬ-ਇੰਸਪੈਕਟਰ ਮੀਨਾਕਸ਼ੀ, ਚੀਫ਼ ਕੋਚ ਸਮਰਿਤੀ ਸ਼ਰਮਾ ਅਤੇ ਸਬ ਇੰਸਪੈਕਟਰ ਪਰਭਜੋਤ ਬਾਜਵਾ ਹਾਜ਼ਰ ਰਹੇ। ਖੋ-ਖੋ ਗੇਮ ਵਿਚ ਉਮਰ ਵਰਗ ਅੰਡਰ-17 ਲੜਕਿਆਂ ਵਿਚ ਸੰਗਰੂਰ ਦੀ ਟੀਮ ਨੇ ਫਾਜਿਲਕਾ ਦੀ ਟੀਮ ਨੂੰ 6 ਸਕੋਰਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਅਤੇ ਪਟਿਆਲਾ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ 8 ਸਕੋਰਾਂ ਨਾਲ ਹਰਾਇਆ। ਅੰਡਰ-17 ਲੜਕੀਆਂ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਫਰੀਦਕੋਟ ਦੀ ਟੀਮ ਨੂੰ 7 ਸਕੋਰਾਂ ਨਾਲ ਅਤੇ ਪਟਿਆਲਾ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 8 ਸਕੋਰਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਵਿਚ ਪਟਿਆਲਾ ਦੀ ਟੀਮ ਨੇ ਫਰੀਦਕੋਟ ਦੀ ਟੀਮ ਨੂੰ 11 ਸਕੋਰਾਂ ਨਾਲ ਹਰਾਇਆ। ਅੰਡਰ-14 ਲੜਕਿਆਂ ਵਿਚ ਜਲੰਧਰ ਦੀ ਟੀਮ ਨੇ ਮੋਗਾ ਦੀ ਟੀਮ ਨੂੰ 2 ਸਕੋਰਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਕਬੱਡੀ ਅੰਡਰ-17 ਲੜਕੀਆਂ ਵਿਚ ਪਟਿਆਲਾ ਦੀ ਟੀਮ ਨੇ ਰੋਪੜ ਦੀ ਟੀਮ ਨੂੰ 12-2 ਦੇ ਫਰਕ ਨਾਲ ਹਰਾਇਆ। ਬਠਿੰਡਾ ਦੀ ਟੀਮ ਨੂੰ ਮੋਗਾ ਦੀ ਟੀਮ ਨੇ 29-13 ਦੇ ਫਰਕ ਨਾਲ ਹਰਾਇਆ ਤੇ ਫਰੀਦਕੋਟ ਨੇ ਫਿਰੋਜਪੁਰ ਦੀ ਟੀਮ ਨੂੰ 33-16 ਦੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਇਸੇ ਤਰ੍ਹਾਂ ਹੀ ਅੰਡਰ-14 ਲੜਕੀਆਂ ਵਿਚ ਪਟਿਆਲਾ ਦੀ ਟੀਮ ਅੰਮ੍ਰਿਤਸਰ ਦੀ ਟੀਮ ਨੂੰ 41-25 ਦੇ ਫਰਕ ਨਾਲ ਹਰਾ ਕੇ ਜੇਤੂ ਰਹੀ। ਫਰਦੀਕੋਟ ਦੀ ਟੀਮ ਨੇ ਜਲੰਧਰ ਦੀ ਟੀਮ ਨੂੰ 25-18 ਦੇ ਫਰਕ ਨਾਲ ਹਰਾਇਆ। ਬਠਿੰਡਾ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 26-14 ਦੇ ਫਰਕ ਨਾਲ ਹਰਾਇਆ ਅਤੇ ਸੰਗਰੂਰ ਦੀ ਟੀਮ ਨੇ ਤਰਨਤਾਰਨ ਦੀ ਟੀਮ ਨੂੰ 21-02 ਦੇ ਫਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ। ਰਿਧਮਿਕ ਜਿਮਨਾਸਟਿਕ ਅੰਡਰ-14 ਲੜਕੀਆਂ ਵਿਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਸਥਾਨ, ਪਟਿਆਲਾ ਦੀ ਟੀਮ ਨੇ ਦੂਸਰਾ ਸਥਾਨ ਅਤੇ ਐਸ. ਏ. ਐਸ. ਨਗਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਈਵੈਂਟ ਹੂਪ ਵਿਚ ਅੰਮ੍ਰਿਤਸਰ ਦੀ ਦ੍ਰਿਸ਼ਟੀ ਦੇਵੀ ਨੇ ਪਹਿਲਾ ਸਥਾਨ, ਪਟਿਆਲਾ ਦੀ ਜੰਨਤ ਵਰਮਾ ਨੇ ਦੂਸਰਾ ਸਥਾਨ, ਅੰਮ੍ਰਿਤਸਰ ਦੀ ਜਪਜੀ ਕੌਰ ਨੇ ਤੀਸਰਾ ਸਥਾਨ ਅਤੇ ਲੁਧਿਆਣਾ ਦੀ ਸੁਖਮਨੀ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਈਵੈਂਟ ਬਾਲ ਵਿਚ ਅੰਮ੍ਰਿਤਸਰ ਦੀ ਨਵੀਕਾ ਸ਼ਰਮਾ ਨੇ ਪਹਿਲਾ ਸਥਾਨ, ਪਟਿਆਲਾ ਦੀ ਹਰਗੁਨ ਨੇ ਦੂਸਰਾ ਸਥਾਨ, ਅੰਮ੍ਰਿਤਸਰ ਦੀ ਸ਼ਰਨਜੀਤ ਕੌਰ ਨੇ ਤੀਸਰਾ ਸਥਾਨ ਅਤੇ ਐਸ. ਏ. ਐਸ. ਨਗਰ ਦੀ ਸੁਖਮਨ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਈਵੈਂਟ ਕਲੱਬਸ ਵਿਚ ਅੰਮ੍ਰਿਤਸਰ ਦੀ ਤਾਨੀਆ ਨੇ ਪਹਿਲਾ ਸਥਾਨ, ਅੰਮ੍ਰਿਤਸਰ ਦੀ ਸਮਾਇਰਾ ਸਹਿਗਲ ਨੇ ਦੂਸਰਾ ਸਥਾਨ, ਸ੍ਰੀ ਮੁਕਤਸਰ ਸਾਹਿਬ ਦੀ ਸਮਦ੍ਰਿਸ਼ਟੀ ਨੇ ਤੀਸਰਾ ਸਥਾਨ ਅਤੇ ਪਟਿਆਲਾ ਦੀ ਸੋਨਾਕਸ਼ੀ ਨੇ ਤੀਸਰਾ ਸਥਾਨ ਹਾਸਲ ਕੀਤਾ। ਈਵੈਂਟ ਰਿਬਨ ਵਿਚ ਅੰਮ੍ਰਿਤਸਰ ਦੀ ਤਰਾਨਾ ਭਾਰਦਵਾਜ ਨੇ ਪਹਿਲਾ ਸਥਾਨ, ਪਟਿਆਲਾ ਦੀ ਨਿਸ਼ਠਾ ਨੇ ਦੂਸਰਾ ਸਥਾਨ, ਅੰਮ੍ਰਿਤਸਰ ਦੀ ਅਨਾਹਦਪ੍ਰੀਤ ਕੌਰ ਨੇ ਤੀਸਰਾ ਸਥਾਨ ਅਤੇ ਐਸ. ਏ. ਐਸ. ਨਗਰ ਦੀ ਅਨਨਿਆ ਨੇ ਤੀਸਰਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ।
ਪਿਛਲੀ ਖ਼ਬਰ ਢੁਡਿਆਲ ਸਕੂਲ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਦੀ ਬ੍ਰਾਜ਼ੀਲ ਵਿਖੇ ਹੋਣ ਵਾਲੇ ਵਿਸ਼ਵ ਅਥਲੈਟਿਕਸ ਮੁਕਾਬਲੇ ਲਈ ਚੋਣ ਅਗਲੀ ਖ਼ਬਰ ਸਿਹਤ ਮੰਤਰੀ ਨੇ ਪਿੰਡ ਜੱਸੋਵਾਲ ’ਚ ਪਰਿਵਾਰਾਂ ਨੂੰ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।