20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਲਹਿਰਾਗਾਗਾ ਹਾਦਸੇ ’ਚ ਜ਼ਖਮੀ ਹੋਏ ਵਿਅਕਤੀਆਂ ਨਾਲ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਕੀਤਾ ਦੁੱਖ ਸਾਂਝਾ

ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)- ਲਹਿਰਾਗਾਗਾ ਵਿਖੇ ਵਾਪਰੇ ਹਾਦਸੇ ਸੰਬੰਧੀ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਇਸ ਦੁੱਖ ਦੀ ਘੜੀ ਇਕ ਪਰਿਵਾਰ ਨਾਲ ਆਪਣੀ ਡੂੰਘੀ ਹਮਦਰਦੀ ਪ੍ਰਗਟਾਈ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਅਤੇ ਔਖੇ ਸਮੇਂ ਇਕ ਹੌਸਲਾ ਬਣਾਈ ਰੱਖਣ ਦੀ ਅਪੀਲ ਕੀਤੀ।

ਅਜੀਤ ਡੈਸਕ 20-10-2026
ਪਟਿਆਲਾ, 19 ਅਕਤੂਬਰ (ਮਨਦੀਪ ਸਿੰਘ ਖਰੌੜ)- ਲਹਿਰਾਗਾਗਾ ਵਿਖੇ ਵਾਪਰੇ ਹਾਦਸੇ ਸੰਬੰਧੀ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਇਸ ਦੁੱਖ ਦੀ ਘੜੀ ਇਕ ਪਰਿਵਾਰ ਨਾਲ ਆਪਣੀ ਡੂੰਘੀ ਹਮਦਰਦੀ ਪ੍ਰਗਟਾਈ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਅਤੇ ਔਖੇ ਸਮੇਂ ਇਕ ਹੌਸਲਾ ਬਣਾਈ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਦੁਖਦਾਈ ਹਾਦਸੇ ਪਰਿਵਾਰਾਂ ਲਈ ਬੇਹੱਦ ਮੁਸ਼ਕਲ ਘੜੀ ਲੈ ਕੇ ਆਉਂਦੇ ਹਨ ਅਤੇ ਇਸ ਸਮੇਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਅਤੇ ਸਹਿਯੋਗ ਦੀ ਭਾਵਨਾ ਨਾਲ ਖੜ੍ਹਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਇਹ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ ਅਤੇ ਜ਼ਖ਼ਮੀਆਂ ਨੂੰ ਜਲਦ ਸਿਹਤਯਾਬ ਕਰਨ। ਇਸ ਦੁੱਖ ਦੀ ਘੜੀ ਇਕ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਪੀੜਤ ਪਰਿਵਾਰ ਨਾਲ ਆਪਣੀ ਸੰਵੇਦਨਾ ਪ੍ਰਗਟ ਕਰਦਿਆਂ ਹਰ ਸੰਭਵ ਸਹਿਯੋਗ ਦੀ ਭਾਵਨਾ ਦਾ ਪ੍ਰਗਟਾਵਾ ਕੀਤਾ। ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਇਕ ਨਿਵਾਸ ਬਖ਼ਸ਼ਣ, ਪੀੜਤ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਦੇਣ ਅਤੇ ਜ਼ਖ਼ਮੀਆਂ ਨੂੰ ਜਲਦ ਸਿਹਤਯਾਬ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਦੁੱਖ ਦੇ ਸਮੇਂ ਪੀੜਤ ਪਰਿਵਾਰਾਂ ਨਾਲ ਖੜ੍ਹਨਾ ਤੇ ਉਨ੍ਹਾਂ ਨੂੰ ਹੌਸਲਾ ਦੇਣਾ ਸਾਡਾ ਸਾਂਝਾ ਫ਼ਰਜ਼ ਹੈ। ਇਸ ਮੌਕੇ ਲਖਵਿੰਦਰ ਸਿੰਘ ਢਿੱਲੋਂ, ਰਜਿੰਦਰ ਸਿੰਘ ਕੋਹਲੀ, ਹਰਜੀਤ ਸਿੰਘ, ਗੁਰਪਿੰਦਰ ਸਿੰਘ ਛੀਨਾ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਤਾਇਕਵਾਂਡੋ ਕੱਪ ਚੈਂਪੀਅਨਸ਼ਿਪ ’ਚ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 16 ਤਗਮੇ ਅਗਲੀ ਖ਼ਬਰ ਢੁਡਿਆਲ ਸਕੂਲ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਦੀ ਬ੍ਰਾਜ਼ੀਲ ਵਿਖੇ ਹੋਣ ਵਾਲੇ ਵਿਸ਼ਵ ਅਥਲੈਟਿਕਸ ਮੁਕਾਬਲੇ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।