21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 500 ਪੇਟੀਆਂ ਸਮੇਤ ਕੈਂਟਰ ਚਾਲਕ ਗ੍ਰਿਫ਼ਤਾਰ

ਰਾਜਪੁਰਾ, 20 ਅਕਤੂਬਰ (ਜੀ. ਪੀ.

ਅਜੀਤ ਡੈਸਕ 21-10-2026
ਰਾਜਪੁਰਾ, 20 ਅਕਤੂਬਰ (ਜੀ.ਪੀ. ਸਿੰਘ)- ਥਾਣਾ ਸਦਰ ਦੀ ਪੁਲਿਸ ਤੇ ਆਬਕਾਰੀ ਵਿਭਾਗ ਨੇ ਮਿਲ ਕੇ ਸੂਚਨਾ ਦੇ ਅਧਾਰ ’ਤੇ ਰਾਜਪੁਰਾ-ਚੰਡੀਗੜ੍ਹ ਮਾਰਗ ’ਤੇ ਗਿੱਲ ਢਾਬੇ ਨੇੜੇ ਇਕ ਕੈਂਟਰ ਵਿਚੋਂ 500 ਪੇਟੀਆਂ ਅੰਗਰੇਜ਼ੀ ਸ਼ਰਾਬ ਦੇ ਪਊਏ ਬਰਾਮਦ ਕਰਕੇ ਕੈਂਟਰ ਚਾਲਕ ਨੂੰ ਗ੍ਰਿਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਹਾਂਸ ਤੇ ਪੁਲਿਸ ਕਪਤਾਨ ਬਿਕਰਮ ਸਿੰਘ ਬਰਾੜ, ਡਿਪਟੀ ਪੁਲਿਸ ਕਪਤਾਨ ਦੀਆਂ ਹਿਦਾਇਤਾਂ ’ਤੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਕੈਂਟਰ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਲੈ ਕੇ ਰਾਜਪੁਰਾ ਵੱਲ ਆ ਰਿਹਾ ਹੈ, ਜਿਸ ’ਤੇ ਉਨ੍ਹਾਂ ਤੇ ਆਬਕਾਰੀ ਵਿਭਾਗ ਦੇ ਇੰਸਪੈਕਟਰ ਹਰਜਿੰਦਰ ਸਿੰਘ ਨੇ ਸਾਂਝੇ ਤੌਰ ’ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਦਾ ਨਾਕਾ ਲਗਾਇਆ ਗਿਆ, ਜਦੋਂ ਹੀ ਕੈਂਟਰ ਨਾਕੇ ’ਤੇ ਪਹੁੰਚਿਆ ਤਾਂ ਉਸ ਨੂੰ ਰੋਕ ਕੇ ਜਦੋਂ ਜਾਂਚ ਕੀਤੀ ਤਾਂ ਕੈਂਟਰ ਵਿਚੋਂ ਚੰਡੀਗੜ੍ਹ ’ਚ ਵਿਕਣਯੋਗ ਸ਼ਰਾਬ ਦੀਆਂ 500 ਪੇਟੀਆਂ ਦੇ ਪਊਏ ਬਰਾਮਦ ਹੋਏ। ਜਾਂਚ ਕਰਨ ’ਤੇ ਪਾਇਆ ਗਿਆ ਕਿ ਕੈਂਟਰ ਵਿਚ 320 ਪੇਟੀਆਂ ਡਿਸਕਾਉਂਟ ਪ੍ਰੀਮੀਅਮ ਵਿਸਕੀ ਤੇ 180 ਪੇਟੀਆਂ ਇੰਪੀਰਿਅਲ ਸਟਾਈਲ ਬਲੈਂਡ ਵਿਸਕੀ ਦੇ ਪਊਏ ਸਨ। ਥਾਣਾ ਸਦਰ ਦੀ ਪੁਲਿਸ ਨੇ ਕੈਂਟਰ ਚਾਲਕ ਕਰਨਪਾਲ ਪੁੱਤਰ ਪ੍ਰੇਮ ਚੰਦ ਵਾਸੀ ਪਿੰਡ ਸੰਡੋਰਾ ਜ਼ਿਲ੍ਹਾ ਯਮੁਨਾਨਗਰ ਹਰਿਆਣਾ ਨੂੰ ਗ੍ਰਿਫ਼ਤਾਰ ਕਰ ਉਸ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਉਹ ਕਿਸ ਤੋਂ ਇਹ ਨਾਜਾਇਜ਼ ਸ਼ਰਾਬ ਲੈ ਕੇ ਆਇਆ ਅਤੇ ਕਿਸ ਨੂੰ ਅੱਗੇ ਸਪਲਾਈ ਕਰਨੀ ਸੀ ਦਾ ਪਤਾ ਲਗਾਇਆ ਜਾਵੇਗਾ।
ਪਿਛਲੀ ਖ਼ਬਰ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਅੰਦਰ ਮੋਬਾਈਲ ਬਰਾਮਦ ਕੈਦੀ ਤੇ ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ਅਧਿਆਪਕਾਂ ਲਈ ਸਮਰੱਥਾ ਵਿਕਾਸ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।