21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ’ਚ ਕਰਵਾਏ ਪ੍ਰੋਗਰਾਮਾਂ ’ਚ ਕੀਤੀ ਸ਼ਿਰਕਤ

ਸਮਾਣਾ, 20 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ ਅਧੀਨ ਪੈਂਦੇ ਪਿੰਡ ਚੱਕ ਅੰਮ੍ਰਿਤਸਰੀਆ, ਬਠੋਈ ਕਲਾਂ ਅਤੇ ਲਾਲਗੜ੍ਹ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕਰਵਾਏ ਪ੍ਰੋਗਰਾਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਲੰਟੀਅਰਾਂ ਅਤੇ ਸਥਾਨਕ ਆਗੂਆਂ ਨਾਲ ਮਿਲ ਕੇ ਲੋਕਾਂ ਤੱਕ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ।

ਅਜੀਤ ਡੈਸਕ 21-10-2026
ਸਮਾਣਾ, 20 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ ਅਧੀਨ ਪੈਂਦੇ ਪਿੰਡ ਚੱਕ ਅੰਮ੍ਰਿਤਸਰੀਆ, ਬਠੋਈ ਕਲਾਂ ਅਤੇ ਲਾਲਗੜ੍ਹ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਕਰਵਾਏ ਪ੍ਰੋਗਰਾਮਾਂ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਲੰਟੀਅਰਾਂ ਅਤੇ ਸਥਾਨਕ ਆਗੂਆਂ ਨਾਲ ਮਿਲ ਕੇ ਲੋਕਾਂ ਤੱਕ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਪਹੁੰਚਾਉਣ ਲਈ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਸੁਰਜੀਤ ਸਿੰਘ ਰੱਖੜਾ ਨੇ ਸਥਾਨਕ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਨੂੰ ਮਾਨ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਖੇਤਰਾਂ ਵਿਚ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਹਲਕਾ ਸਮਾਣਾ ਵਿਚ ਮੁਹਿੰਮ ਦੌਰਾਨ ਲੋਕਾਂ ਵਲੋਂ ਮਿਲ ਰਿਹਾ ਹਾਂ-ਪੱਖੀ ਹੁੰਗਾਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕ-ਪੱਖੀ ਉਪਰਾਲਿਆਂ ਅਤੇ ਫ਼ੈਸਲਿਆਂ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਡਕਾਲਾ, ਚੱਕ ਅੰਮ੍ਰਿਤਸਰੀਆ ਤੋਂ ਸਰਪੰਚ ਗੁਰਨਾਮ ਸਿੰਘ, ਪੰਚ ਬਲਦੇਵ ਸਿੰਘ, ਪੰਚ ਗੁਰਿੰਦਰ ਸਿੰਘ, ਪੰਚ ਮੰਗਾ ਸਿੰਘ, ਦਲਜੀਤ ਸਿੰਘ, ਸਰਬਜੀਤ ਸਿੰਘ, ਅਮਰਦੀਪ ਸਿੰਘ, ਲਾਲਗੜ੍ਹ ਤੋਂ ਸਰਪੰਚ ਨਿਸ਼ਾਨ ਸਿੰਘ ਚੱਠਾ, ਪੰਚ ਸੁਰਿੰਦਰ ਸਿੰਘ, ਪੰਚ ਸ਼ਮਸ਼ੇਰ ਸਿੰਘ, ਪੰਚ ਦੁਰਗਾ ਮਸੀਹ, ਪੰਚ ਸੁਖਵਿੰਦਰ ਸਿੰਘ, ਮਸਤਾਨ ਸਿੰਘ, ਮਾਨ ਸਿੰਘ, ਇੰਦਰਜੀਤ ਸਿੰਘ, ਬਠੋਈ ਕਲਾਂ ਤੋਂ ਜੱਸੀ ਬਠੋਈ, ਕੁਲਵਿੰਦਰ ਪਾਵਰ, ਮੁਖਤਿਆਰ ਸਿੰਘ ਨੰਬਰਦਾਰ, ਨੈਬ ਸਿੰਘ, ਨਛੱਤਰ ਸਿੰਘ ਸਮੇਤ ‘ਆਪ’ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਦੁਸਹਿਰੇ ਮੌਕੇ ਕੰਟਰੈਕਟ ਅਧਿਆਪਕਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਦੇ ਪੁਤਲੇ ਫੂਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।