23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਕੌਮਾਂਤਰੀ ਹਾਕੀ ਟੂਰਨਾਮੈਂਟ ਨੂੰ ਪੰਜਾਬ ’ਚ ਲਿਆਉਣ ਦਾ ਸਿਹਰਾ ਮਾਨ ਸਰਕਾਰ ਨੂੰ ਜਾਂਦਾ- ਚੇਅਰਮੈਨ ਦੀਪਕ ਸੂਦ

ਰਾਜਪੁਰਾ, 22 ਅਕਤੂਬਰ (ਜੀ. ਪੀ.

ਰਾਜਪੁਰਾ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਦੀਪਕ ਸੂਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਗੁਰਵਿੰਦਰ ਪਾਲ ਸਿੰਘ 23-10-2026
ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)- ਆਜ਼ਾਦੀ ਤੋਂ ਬਾਅਦ ਭਗਵੰਤ ਮਾਨ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ ਕੌਮਾਂਤਰੀ ਹਾਕੀ ਨੂੰ ਪੰਜਾਬ ਵਿਚ ਉਤਸ਼ਾਹਿਤ ਕਰਨ ਲਈ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਦੀ ਮੇਜ਼ਬਾਨੀ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਚੇਅਰਮੈਨ ਸੂਦ ਨੇ ਕਿਹਾ ਕਿ ਪੰਜਾਬ ਦੇ ਜਲੰਧਰ ਜ਼ਿਲ੍ਹੇ ਦਾ ਸੰਸਾਰਪੁਰ ਪਿੰਡ ਉਹ ਪਿੰਡ ਹੈ, ਜਿਸ ਨੇ ਦਰਜਨ ਤੋਂ ਵੱਧ ਕੌਮਾਂਤਰੀ ਹਾਕੀ ਖਿਡਾਰੀ ਪੈਦਾ ਕੀਤੇ ਹਨ ਅਤੇ ਪੰਜਾਬ ਦੇ ਖਿਡਾਰੀਆਂ ਦੀ ਬਦੌਲਤ ਭਾਰਤ ਨੇ ਹਾਕੀ ਵਿਚ 7 ਉਲੰਪਿਕ ਤਗਮੇ ਜਿੱਤੇ ਹਨ। ਉਨ੍ਹਾਂ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਦੀ ਪੰਜਾਬ ਵੱਲੋਂ ਮੇਜ਼ਬਾਨੀ ਕਰਨ ਨਾਲ ਪੰਜਾਬ ਵਿਚ ਹਾਕੀ ਕੌਮਾਂਤਰੀ ਪੱਧਰ ਦੀ ਪ੍ਰਸਿੱਧੀ ਤਾਂ ਪ੍ਰਾਪਤ ਕਰੇਗੀ ਹੀ ਇਸ ਦੇ ਨਾਲ ਪੰਜਾਬ ਦੇ ਨੌਜਵਾਨ ਹਾਕੀ ਖੇਡ ਅਪਣਾਉਣ ਵੱਲ ਰੁਚੀ ਵੱਧ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਾਖੋਰੀ ਵੱਲ ਜਾਣ ਤੋਂ ਰੋਕਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਚੁੱਕੇ ਕਦਮਾਂ ਵਿਚੋਂ ਇਹ ਇਕ ਵੱਡਾ ਕਦਮ ਹੈ ਜੋ ਕਿ ਸ਼ਲਾਘਾਯੋਗ ਹੈ।
ਪਿਛਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਸਮਾਣਾ ਤੋਂ ਅਕਾਲੀ ਵਰਕਰਾਂ ਨੇ ਫੜਿਆ ‘ਆਪ’ ਦਾ ਪੱਲਾ ਅਗਲੀ ਖ਼ਬਰ ਡੀ. ਏ. ਪੀ. ਖ਼ਾਦ ਦੀ ਕਾਲਾਬਾਜ਼ਾਰੀ ਰੋਕਣ ਲਈ ਚੇਅਰਮੈਨ ਗਰੇਵਾਲ ਨੂੰ ਸੌਂਪਿਆ ਸ਼ਿਕਾਇਤ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।