ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਸਮਾਣਾ ਤੋਂ ਅਕਾਲੀ ਵਰਕਰਾਂ ਨੇ ਫੜਿਆ ‘ਆਪ’ ਦਾ ਪੱਲਾ
ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਹਲਕਾ ਸਮਾਣਾ ਦੇ ਪਿੰਡ ਬਿਸ਼ਨਪੁਰਾ ਤੋਂ ਲਖਵਿੰਦਰ ਪਾਲ ਸਿੰਘ, ਜਸਪਾਲ ਚੰਦ, ਉੱਤਮਜੀਤ ਸਿੰਘ ਤੇ ਲਖਵਿੰਦਰ ਸਿੰਘ ਅਕਾਲੀ ਦਲ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ.
ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਹਲਕਾ ਸਮਾਣਾ ਦੇ ਪਿੰਡ ਬਿਸ਼ਨਪੁਰਾ ਤੋਂ ਲਖਵਿੰਦਰ ਪਾਲ ਸਿੰਘ, ਜਸਪਾਲ ਚੰਦ, ਉੱਤਮਜੀਤ ਸਿੰਘ ਤੇ ਲਖਵਿੰਦਰ ਸਿੰਘ ਅਕਾਲੀ ਦਲ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸ. ਰੱਖੜਾ ਨੇ ਗੱਲਬਾਤ ਦੌਰਾਨ ਕਿਹਾ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਆਗੂ ਤੇ ਵਰਕਰ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਲੋਕ ਹਿਤ ਵਿਚ ਕੀਤੇ ਜਾ ਰਹੇ ਕੰਮਾਂ ਸਦਕਾ ਸੂਬੇ ਭਰ ‘ਚ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਪ੍ਰਤੀ ਹੋਰ ਮਜ਼ਬੂਤ ਹੋਇਆ ਹੈ ਤੇ ਸਮਾਣਾ ਵਿਚ ‘ਆਪ’ ਦਾ ਵੱਧ ਰਿਹਾ ਕਾਫ਼ਲਾ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਲੋਕ ਸੇਵਾ ਨੂੰ ਸਮਰਪਿਤ ਰਾਜਨੀਤੀ ਪ੍ਰਤੀ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਸਾਰਿਆਂ ਨੂੰ ਨਾਲ ਲੈ ਕੇ ਸਮਾਣਾ ਦੇ ਵਿਕਾਸ ਤੇ ਲੋਕ ਭਲਾਈ ਲਈ ਕੰਮ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਬਰਸਟ, ਪ੍ਰਧਾਨ ਗੁਰਦੀਪ ਸਿੰਘ ਗਾਜੇਵਾਸ, ਗੁਰਦੀਪ ਸਿੰਘ ਬਾਮ੍ਹਣਾਂ, ਲਾਲੀ ਬਿਸ਼ਨਪੁਰਾ, ਕੁਲਦੀਪ ਸਿੰਘ ਗੁਰਜੰਟ ਸਿੰਘ ਤੇ ਸੁੱਖੀ ਮੂੰਡਖੇੜਾ ਤੇ ਹੋਰ ‘ਆਪ’ ਵਰਕਰ ਮੌਜੂਦ ਸਨ।