23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਹਲਕੇ ਦੀਆਂ ਲਿੰਕ ਸੜਕਾਂ ’ਤੇ ਜਲਦੀ ਪਇਆ ਜਾਵੇਗਾ ਪ੍ਰੀਮਿਕਸ- ਵਿਧਾਇਕ ਦੇਵ ਮਾਨ

ਭਾਦਸੋਂ, 22 ਅਕਤੂਬਰ (ਪ੍ਰਦੀਪ ਦੰਦਰਾਲਾ)- ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡਾਂ ਫਤਹਿਪੁਰ, ਮੂੰਗੋ, ਪਾਲੀਆ, ਭੋੜੇ, ਲੋਪੇ ਤੇ ਮੱਲੇਵਾਲ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਸੰਬੰਧੀ ਪੁੱਛੇ ਸਵਾਲ ’ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਆਪਣਾ ਸਪੱਸ਼ਟੀਕਰਨ ਦਿੰਦਿਆਂ ਆਖਿਆ ਕਿ ਲਿੰਕ ਸੜਕਾਂ ’ਤੇ ਜਲਦੀ ਹੀ ਪ੍ਰੀਮਿਕਸ ਪਾਉਣ ਦਾ ਕੰਮ ਆਰੰਭ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਲਕੇ ਵਿਚ ਤਕਰੀਬਨ 40 ਫ਼ੀਸਦੀ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ, ਜੋ ਕਿ ਆਪਣੇ ਇਕ ਉਦਾਹਰਣ ਹੈ।

ਅਜੀਤ ਡੈਸਕ 23-10-2026
ਭਾਦਸੋਂ, 22 ਅਕਤੂਬਰ (ਪ੍ਰਦੀਪ ਦੰਦਰਾਲਾ)- ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡਾਂ ਫਤਹਿਪੁਰ, ਮੂੰਗੋ, ਪਾਲੀਆ, ਭੋੜੇ, ਲੋਪੇ ਤੇ ਮੱਲੇਵਾਲ ਦੀਆਂ ਸੜਕਾਂ ’ਤੇ ਪ੍ਰੀਮਿਕਸ ਪਾਉਣ ਸੰਬੰਧੀ ਪੁੱਛੇ ਸਵਾਲ ’ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਆਪਣਾ ਸਪੱਸ਼ਟੀਕਰਨ ਦਿੰਦਿਆਂ ਆਖਿਆ ਕਿ ਲਿੰਕ ਸੜਕਾਂ ’ਤੇ ਜਲਦੀ ਹੀ ਪ੍ਰੀਮਿਕਸ ਪਾਉਣ ਦਾ ਕੰਮ ਆਰੰਭ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਲਕੇ ਵਿਚ ਤਕਰੀਬਨ 40 ਫ਼ੀਸਦੀ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ, ਜੋ ਕਿ ਆਪਣੇ ਇਕ ਉਦਾਹਰਣ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਤੇ ਕਾਂਗਰਸ ਪਾਰਟੀ ਨੇ ਪੰਜਾਬ ਨੂੰ ਪਛਾੜਨ ਤੋਂ ਇਲਾਵਾ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ 2022 ਤੋਂ ਲੈ ਕੇ ਹੁਣ ਤੱਕ ਇਤਿਹਾਸਕ ਕੰਮ ਕੀਤੇ ਹਨ, ਜਿਨ੍ਹਾਂ ਦੇ ਆਧਾਰ ’ਤੇ ਇਕ ਵਾਰ ਫੇਰ ਤੋਂ 2027 ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਪਿੰਡ ਗੁਣੀਕੇ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਅਮਰਿੰਦਰ ਸਿੰਘ ਭੁੱਨਰਹੇੜੀ ਨੂੰ ਮਿਲਿਆ ਉਸਤਾਦ ਬਿਸਮਿੱਲਾ ਖ਼ਾਨ ਯੁਵਾ ਪੁਰਸਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।