24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਝੋਨੇ ਦੀ ਖਰੀਦ ਦੀਆਂ ਸ਼ਰਤਾਂ ਖ਼ਿਲਾਫ਼ ਆੜ੍ਹਤੀਆਂ ਤੇ ਕਿਸਾਨਾਂ ’ਚ ਰੋਸ ਭਾਜਪਾ ਆਗੂਆਂ ਨੇ ਪੰਜਾਬ ਸਰਕਾਰ ਨੂੰ ਘੇਰਿਆ

ਦੇਵੀਗੜ੍ਹ, 23 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਮੰਡੀਆਂ ਵਿਚ ਝੋਨੇ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਅਤੇ ਸਰਕਾਰ ਦੀਆਂ ਕਥਿਤ ਨਾਦਰਸ਼ਾਹੀ ਸ਼ਰਤਾਂ ਖ਼ਿਲਾਫ਼ ਆੜ੍ਹਤੀਆਂ ਤੇ ਕਿਸਾਨ ਭਾਈਚਾਰੇ ਵਿਚ ਭਾਰੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਇਸੇ ਸਬੰਧ ਵਿਚ ਅੱਜ ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ ਤੇ ਧਰਮਪਾਲ ਸ਼ਰਮਾ ਨੇ ਦੂਧਨ ਸਾਧਾਂ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ।

ਅਨਾਜ ਮੰਡੀ ਦੁਧਨ ਸਾਧਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ ਅਤੇ ਧਰਮਪਾਲ ਸ਼ਰਮਾ। ਤਸਵੀਰ : ਮੌਜੀ ਦੇਵੀਗੜ੍ਹ 24-10-2026
ਦੇਵੀਗੜ੍ਹ, 23 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਮੰਡੀਆਂ ਵਿਚ ਝੋਨੇ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਅਤੇ ਸਰਕਾਰ ਦੀਆਂ ਕਥਿਤ ਨਾਦਰਸ਼ਾਹੀ ਸ਼ਰਤਾਂ ਖ਼ਿਲਾਫ਼ ਆੜ੍ਹਤੀਆਂ ਤੇ ਕਿਸਾਨ ਭਾਈਚਾਰੇ ਵਿਚ ਭਾਰੀ ਰੋਸ਼ ਦੇਖਣ ਨੂੰ ਮਿਲ ਰਿਹਾ ਹੈ। ਇਸੇ ਸਬੰਧ ਵਿਚ ਅੱਜ ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਜਸਪਾਲ ਸਿੰਘ ਗਗਰੌਲੀ ਤੇ ਧਰਮਪਾਲ ਸ਼ਰਮਾ ਨੇ ਦੂਧਨ ਸਾਧਾਂ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ।ਭਾਜਪਾ ਆਗੂ ਜਸਪਾਲ ਸਿੰਘ ਗਗਰੌਲੀ ਨੇ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਵਲੋਂ ਇਹ ਸ਼ਰਤ ਲਗਾਉਣੀ ਕਿ ‘ਪਿਛਲੇ ਸਾਲ ਜਿੰਨੀ ਫਸਲ ਹੀ ਖਰੀਦੀ ਜਾਵੇਗੀ ਬਿਲਕੁਲ ਗੈਰ-ਵਾਜਬ ਅਤੇ ਤਰਕਹੀਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਦਾ ਭਾਂਡਾ ਕੇਂਦਰ ਸਰਕਾਰ ਸਿਰ ਭੰਨ ਕੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਸਵਾਲ ਕਰਦਿਆਂ ਕਿਹਾ, “ਜੇਕਰ ਪੰਜਾਬ ਦਾ ਕਿਸਾਨ ਪੰਜਾਬ ਦੀਆਂ ਮੰਡੀਆਂ ਵਿੱਚ ਆਪਣੀ ਫਸਲ ਨਹੀਂ ਵੇਚੇਗਾ ਤਾਂ ਹੋਰ ਕਿੱਥੇ ਜਾਵੇਗਾ? ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਜ਼ਮੀਨ ਦੀ ਮੈਪਿੰਗ ਤੇ ਪਟਵਾਰੀ ਦੀ ਰਿਪੋਰਟ ਸਰਕਾਰੀ ਰਿਕਾਰਡ ਅਤੇ ਕੰਪਿਊਟਰਾਂ ਵਿੱਚ ਪੂਰੀ ਤਰ੍ਹਾਂ ਦਰਜ ਹੈ। ਫਿਰ ਵੀ ਜਦੋਂ ਕਿਸਾਨਾਂ ਦਾ ਡਾਟਾ ਪੋਰਟਲ ‘ਤੇ ਅੱਪਲੋਡ ਕੀਤਾ ਜਾਂਦਾ ਹੈ ਤਾਂ ਚੰਡੀਗੜ੍ਹ ਤੋਂ ਮਨਜ਼ੂਰੀ ਨਾ ਮਿਲਣ ਕਾਰਨ ਬਿੱਲ ਨਹੀਂ ਬਣਦੇ।”ਉਨ੍ਹਾਂ ਮੰਗ ਕੀਤੀ ਕਿ ਜਦੋਂ ਰਿਕਾਰਡ ਅਤੇ ਮੈਪਿੰਗ ਬਿਲਕੁਲ ਸਹੀ ਹੈ, ਤਾਂ ਸਰਕਾਰ ਪੋਰਟਲ ‘ਤੇ ਡਾਟਾ ਤੁਰੰਤ ਐਕਸੈਪਟ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਖੱਜਲ-ਖੁਆਰੀ ਬੰਦ ਕਰੇ। ਭਾਜਪਾ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੰਡੀਆਂ ਵਿਚ ਖਰੀਦ ਪ੍ਰਕਿਰਿਆ ਨੂੰ ਤੁਰੰਤ ਸੁਚਾਰੂ ਨਾ ਕੀਤਾ, ਤਾਂ ਕਿਸਾਨਾਂ ਅਤੇ ਆੜ੍ਹਤੀਆਂ ਦੇ ਹੱਕਾਂ ਲਈ ਤਿੱਖਾ ਧਰਨਾ ਅਤੇ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਮੌਕੇ ਚੌਧਰੀ ਭਜਨ ਸਿੰਘ, ਵਰਿੰਦਰ ਸਿੰਘ ਵਿਸਕੀ, ਚੀਮਾ, ਪ੍ਰਤਾਪ ਸਿੰਘ, ਗੁਰਮੀਤ ਸਿੰਘ, ਨਿਰਮਲ ਸਿੰਘ ਮੰਡਲ ਪ੍ਰਧਾਨ, ਜਸਵਿੰਦਰ ਕੁਮਾਰ, ਬੀਰਦਵਿੰਦਰ ਅੰਟਾਲ,ਅਤੇ ਸਰਪੰਚ ਲਖਵੀਰ ਸਿੰਘ ਹਾਜਰ ਸਨ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਤੇ ਹੋਰ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਫੂਕਿਆ ਪੁਤਲਾ ਅਗਲੀ ਖ਼ਬਰ ਐੱਸ. ਐੱਸ. ਪੀ. ਦਫ਼ਤਰ ਦੇ ਬਾਹਰੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।