ਪਿੰਡ ਦੋਦਾ ਵਿਖੇ ਅੱਜ ਹੋਵੇਗਾ ‘ਦੂਜਾ ਖੇਡ ਮੇਲਾ’
ਨਾਭਾ, 24 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਹਲਕੇ ਦੇ ਪਿੰਡ ਦੋਦਾ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਜ 25 ਅਕਤੂਬਰ ਦਿਨ ਐਤਵਾਰ ਨੂੰ ‘ਦੂਜਾ ਖੇਡ ਮੇਲਾ’ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੌਜਵਾਨ ਪ੍ਰਬੰਧਕ ਅਮਨ ਦੋਦਾ ਨੇ ਦੱਸਿਆ ਕਿ ਖੇਡ ਮੇਲੇ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਉਮਰ ਵਰਗਾਂ ਦੇ ਸਾਈਕਲ ਮੁਕਾਬਲੇ ਕਰਵਾਏ ਜਾਣਗੇ।
ਅਜੀਤ ਡੈਸਕ
25-10-2026