ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪੰਜਾਬ ਸਰਕਾਰ ਵਿਰੁੱਧ ਝਾੜੂ ਫੂਕ ਕੇ ਪ੍ਰਦਰਸ਼ਨ
ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ’ਚ ਠੋਸ ਕਦਮ ਨਾ ਚੁੱਕਣ ਦੇ ਰੋਸ ਵਜੋਂ ਕਿਸਾਨਾਂ ਨੇ ਲਾਏ ਨਾਅਰੇ
ਸਮਾਣਾ, 25 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਚੇਅਰਮੈਨ ਸੁਰਜੀਤ ਸਿੰਘ ਫੂਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਨਸ਼ਿਆਂ ਦੇ ਮੁੱਦੇ ’ਤੇ ਠੋਸ ਕਾਰਵਾਈ ਨਾ ਹੋਣ ਦੇ ਵਿਰੋਧ ਵਿਚ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਝਾੜੂ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਸਮਾਣਾ ਦੇ ਪਿੰਡ ਢੈਂਠਲ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਂਠਲ ਦੀ ਅਗਵਾਈ ਹੇਠ ਕਿਸਾਨਾਂ ਨੇ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟਾਇਆ।
ਜ
ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਂਠਲ ਦੀ ਅਗਵਾਈ ਵਿਚ ਝਾੜੂ ਸਾੜਦੇ ਹੋਏ ਕਿਸਾਨ ਆਗੂ। ਤਸਵੀਰ : ਹਰਵਿੰਦਰ ਸਿੰਘ ਟੋਨੀ
26-10-2026
ਸਮਾਣਾ, 25 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਚੇਅਰਮੈਨ ਸੁਰਜੀਤ ਸਿੰਘ ਫੂਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਨਸ਼ਿਆਂ ਦੇ ਮੁੱਦੇ ’ਤੇ ਠੋਸ ਕਾਰਵਾਈ ਨਾ ਹੋਣ ਦੇ ਵਿਰੋਧ ਵਿਚ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਝਾੜੂ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਸਮਾਣਾ ਦੇ ਪਿੰਡ ਢੈਂਠਲ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਂਠਲ ਦੀ ਅਗਵਾਈ ਹੇਠ ਕਿਸਾਨਾਂ ਨੇ ਝਾੜੂ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਸੂਬੇ ਵਿਚ ਨਸ਼ਿਆਂ ਦਾ ਫੈਲਾਅ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਵਲੋਂ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿਚ ਸਰਕਾਰ ਵਲੋਂ ਹੁਣ ਤੱਕ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਢੈਂਠਲ ਨੇ ਦੋਸ਼ ਲਾਇਆ ਕਿ ਨਸ਼ਾ ਤਸਕਰਾਂ ਨੂੰ ਕਥਿਤ ਤੌਰ ’ਤੇ ਮਿਲ ਰਹੀ ਸ਼ਹਿ ਕਾਰਨ ਸੂਬੇ ਵਿਚ ਹਾਲਾਤ ਵਿਗੜ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਗੰਭੀਰ ਹੈ ਤਾਂ ਤਸਕਰਾਂ ਅਤੇ ਉਨ੍ਹਾਂ ਨੂੰ ਸਹਿਯੋਗ ਦੇਣ ਵਾਲਿਆਂ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਸਖ਼ਤ ਕਾਰਵਾਈ ਕੀਤੀ ਜਾਵੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਾਮਲੇ ਵਿਚ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਬਲਾਕ ਪ੍ਰਧਾਨ ਯਾਦਵਿੰਦਰ ਸਿੰਘ ਕੂਕਾ, ਗੁਰਬਚਨ ਸਿੰਘ ਢੈਂਠਲ, ਗੁਰਦੇਵ ਸਿੰਘ ਚੌਂਹਠ, ਭੁਪਿੰਦਰ ਸਿੰਘ ਸਮਾਣਾ, ਅਮਰਜੀਤ ਸਿੰਘ ਬਿਜਲਪੁਰ, ਕਾਕਾ ਸਿੰਘ ਢੈਂਠਲ, ਸਵਰਨ ਸਿੰਘ ਢੈਂਠਲ, ਫਤਿਹ ਸਿੰਘ ਹਾਜੀਪੁਰ, ਮਿੰਟੂ, ਖਜ਼ਾਨਚੀ ਪੁਸ਼ਪਿੰਦਰ ਸਿੰਘ ਰਤਨਹੇੜੀ, ਅੰਗਰੇਜ਼ ਸਿੰਘ ਪੰਜਾਬ ਕਮੇਟੀ ਮੈਂਬਰ, ਬਖਸ਼ੀਸ਼ ਸਿੰਘ ਚੁਪਕੀ, ਅਵਤਾਰ ਸਿੰਘ ਮਹਿਲ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਸੁਖਜਿੰਦਰ ਸਿੰਘ ਕੁਲਾਰਾਂ ਸਮੇਤ ਸਮੂਹ ਕਿਸਾਨ ਹਾਜ਼ਰ ਸਨ।