26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

17 ਸਾਲਾ ਨਾਬਾਲਗ ਵਿਦਿਆਰਥੀ ਦੀ ਨਹਿਰ ’ਚੋਂ ਮਿਲੀ ਲਾਸ਼ ਪਰਿਵਾਰ ਦੇ ਬਿਆਨਾਂ ’ਤੇ 3 ਸਾਥੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ

ਨਾਭਾ, 25 ਅਕਤੂਬਰ (ਵਰਿੰਦਰ ਵਰਮਾ)-ਤਿੰਨ ਦਿਨ ਤੋਂ ਗੁੰਮਸ਼ੁਦਾ ਨਾਭਾ ਦੇ ਇੱਕ 17 ਸਾਲਾ ਵਿਦਿਆਰਥੀ ਦੀ ਲਾਸ਼ ਅੱਜ ਭਾਖੜਾ ਖਨੋਰੀ ਨਹਿਰ ਵਿੱਚੋਂ ਮਿਲਣ ਮਗਰੋਂ ਮਾਮਲੇ ਨੇ ਨਵਾਂ ਮੋੜ ਲੈ ਲਿਆ। ਪਰਿਵਾਰ ਦੇ ਦਬਾਅ ਤੋਂ ਬਾਅਦ ਪੁਲੀਸ ਨੇ ਮ੍ਰਿਤਕ ਦੇ ਤਿੰਨ ਸਾਥੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।

ਮ੍ਰਿਤਕ ਦੀ ਫਾਈਲ ਫੋਟੋ। 26-10-2026
ਨਾਭਾ, 25 ਅਕਤੂਬਰ (ਵਰਿੰਦਰ ਵਰਮਾ)-ਤਿੰਨ ਦਿਨ ਤੋਂ ਗੁੰਮਸ਼ੁਦਾ ਨਾਭਾ ਦੇ ਇੱਕ 17 ਸਾਲਾ ਵਿਦਿਆਰਥੀ ਦੀ ਲਾਸ਼ ਅੱਜ ਭਾਖੜਾ ਖਨੋਰੀ ਨਹਿਰ ਵਿੱਚੋਂ ਮਿਲਣ ਮਗਰੋਂ ਮਾਮਲੇ ਨੇ ਨਵਾਂ ਮੋੜ ਲੈ ਲਿਆ। ਪਰਿਵਾਰ ਦੇ ਦਬਾਅ ਤੋਂ ਬਾਅਦ ਪੁਲੀਸ ਨੇ ਮ੍ਰਿਤਕ ਦੇ ਤਿੰਨ ਸਾਥੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਉੱਧਰ, ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਨੂੰ ਫ਼ੋਰੈਂਸਿਕ ਪੋਸਟਮਾਰਟਮ ਵਾਸਤੇ ਪਟਿਆਲਾ ਭੇਜਿਆ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ 12ਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ 21 ਅਕਤੂਬਰ ਤੋਂ ਲਾਪਤਾ ਸੀ। ਉਹ ਉਸ ਦਿਨ ਘਰੋਂ ਸਕੂਲ ਜਾਣ ਲਈ ਨਿਕਲਿਆ ਸੀ, ਪਰ ਸਕੂਲ ਨਹੀਂ ਪਹੁੰਚਿਆ। ਪਰਿਵਾਰ ਵੱਲੋਂ ਸੋਸ਼ਲ ਮੀਡੀਆ ਉੱਪਰ ਉਸ ਦੀ ਭਾਲ ਲਈ ਮੁਹਿੰਮ ਵੀ ਚਲਾਈ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਸੇ ਦਿਨ ਉਹ ਆਪਣੇ ਹੀ ਸਕੂਲ ਦੇ 11ਵੀਂ ਜਮਾਤ ਦੇ ਦੋ ਜੂਨੀਅਰ ਵਿਦਿਆਰਥੀਆਂ ਅਤੇ ਇੱਕ ਕਾਲਜ ਵਿਦਿਆਰਥੀ ਨਾਲ ਬਿਨਾਂ ਆਪਣੇ ਪਰਿਵਾਰਾਂ ਨੂੰ ਦੱਸੇ ਪਟਿਆਲਾ ਗਿਆ ਸੀ। ਇਸ ਤੋਂ ਬਾਅਦ ਉਹ ਲਾਪਤਾ ਹੋ ਗਿਆ। ਸ਼ਨੀਵਾਰ ਨੂੰ ਭਾਖੜਾ ਨਹਿਰ ਵਿੱਚੋਂ ਉਸ ਦੀ ਲਾਸ਼ ਬਰਾਮਦ ਹੋਣ ਉਪਰੰਤ ਪਰਿਵਾਰ ਨੇ ਕਤਲ ਦਾ ਸ਼ੱਕ ਜਤਾਉਂਦਿਆਂ ਪੁਲੀਸ ਤੋਂ ਤਿੰਨਾਂ ਸਾਥੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਸਰੀਰ ’ਤੇ ਕੁਝ ਸੱਟਾਂ ਦੇ ਨਿਸ਼ਾਨ ਸਨ, ਜਿਸ ਕਾਰਨ ਉਨ੍ਹਾਂ ਨੂੰ ਇਹ ਮਾਮਲਾ ਕਤਲ ਦਾ ਲੱਗਦਾ ਹੈ। ਪੁਲੀਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਤਿੰਨਾਂ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਦੱਸਿਆ ਕਿ ਮਾਮਲੇ ਵਿੱਚ ਸ਼ਾਮਲ ਦੋ ਵਿਦਿਆਰਥੀ ਨਾਬਾਲਗ ਹਨ, ਇਸ ਲਈ ਕਾਨੂੰਨੀ ਪ੍ਰਬੰਧਾਂ ਅਨੁਸਾਰ ਉਨ੍ਹਾਂ ਦੀ ਪਛਾਣ ਜਨਤਕ ਨਹੀਂ ਕੀਤੀ ਜਾ ਸਕਦੀ। ਕੋਤਵਾਲੀ ਥਾਣਾ ਮੁਖੀ ਗੁਰਪਿੰਦਰ ਸਿੰਘ ਨੇ ਕਿਹਾ ਕਿ ਲਾਸ਼ ਨੂੰ ਫ਼ੋਰੈਂਸਿਕ ਪੋਸਟਮਾਰਟਮ ਲਈ ਪਟਿਆਲਾ ਭੇਜਿਆ ਗਿਆ ਹੈ ਅਤੇ ਉਸ ਦੀ ਰਿਪੋਰਟ ਤੋਂ ਮੌਤ ਦੇ ਅਸਲ ਕਾਰਨਾਂ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਘਟਨਾ ਪਿੱਛੇ ਦੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ। ਅਸੀਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਧਾਰਾ 103 (1) ,3 (5), 61(2) ਬੀਐਨਐਸ ਐਕਟ ਦੇ ਤਹਿਤ ਤਿੰਨਾਂ ਨਾਬਾਲਿਗ ਸਾਥੀਆਂ ਖ਼ਿਲਾਫ਼ ਕਤਲ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ।
ਪਿਛਲੀ ਖ਼ਬਰ ਭਗਵਾਨ ਮਹਾਰਿਸ਼ੀ ਵਾਲਮੀਕਿ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸੱਚਾਈ, ਸਮਾਨਤਾ ਅਤੇ ਭਾਈਚਾਰਕ ਸਾਂਝ ਦਾ ਰਾਹ ਦਿਖਾਉਂਦੀਆਂ ਹ... ਅਗਲੀ ਖ਼ਬਰ ਵਾਰਡ ਨੰਬਰ 11 ਦੇ ਵਾਸੀ ਪਿਛਲੇ ਪੰਜ ਮਹੀਨਿਆਂ ਤੋਂ ਗੰਦਾ ਪਾਣੀ ਪੀਣ ਲਈ ਹੋ ਰਹੇ ਹਨ ਮਜਬੂਰ ਗੰਦੇ ਪਾਣੀ ਦੀ ਸਪਲਾਈ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।