ਗੋਲਡਨ ਇਰਾ ਸਕੂਲ ਦਾ ਸਾਲਾਨਾ ਸਮਾਗਮ ‘ਰੌਣਕ-2026’ ਧੂਮ-ਧਾਮ ਨਾਲ ਸਮਾਪਤ
ਭਾਦਸੋਂ, 25 ਅਕਤੂਬਰ (ਗੁਰਬਖਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੋਲਡਨ ਇਰਾ ਸਕੂਲ ਦਿੱਤੂਪੁਰ ਜੱਟਾਂ ਵਲੋਂ ਆਪਣਾ ਸਾਲਾਨਾ ਸਮਾਰੋਹ ‘ਰੌਣਕ-2026’ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਆਡੀਟੋਰੀਅਮ ’ਚ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਰੰਗਾਰੰਗ ਸਮਾਗਮ ’ਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਭਾਦਸੋਂ, 25 ਅਕਤੂਬਰ (ਗੁਰਬਖਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੋਲਡਨ ਇਰਾ ਸਕੂਲ ਦਿੱਤੂਪੁਰ ਜੱਟਾਂ ਵਲੋਂ ਆਪਣਾ ਸਾਲਾਨਾ ਸਮਾਰੋਹ ‘ਰੌਣਕ-2026’ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਆਡੀਟੋਰੀਅਮ ’ਚ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਇਸ ਰੰਗਾਰੰਗ ਸਮਾਗਮ ’ਚ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਜਿਵੇਂ ਕਿ ਭੰਗੜਾ, ਗਿੱਧਾ, ਨਾਟਕ ਅਤੇ ਸੱਭਿਆਚਾਰਕ ਕੋਰੀਓਗ੍ਰਾਫੀ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਦੀਆਂ ਇਨ੍ਹਾਂ ਮਨਮੋਹਕ ਪੇਸ਼ਕਾਰੀਆਂ ਨੇ ਸਮਾਗਮ ਵਿੱਚ ਮੌਜੂਦ ਸਾਰੇ ਦਰਸ਼ਕਾਂ ਦੀਆਂ ਤਾਲੀਆਂ ਨਾਲ ਆਡੀਟੋਰੀਅਮ ਗੂੰਜਣ ਲਾ ਦਿੱਤਾ। ਸਮਾਗਮ ’ਚ ਸਕੂਲ ਦੇ ਪ੍ਰੈਜ਼ੀਡੈਂਟ ਵਿਕਾਸ ਸੇਠ ਅਤੇ ਪ੍ਰਿੰਸੀਪਲ ਸ੍ਰੀਮਤੀ ਸੁਮੀਰਾ ਸ਼ਰਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਸਮਾਗਮ ਵਿਚ ਪਹੁੰਚੇ ਸਾਰੇ ਬੱਚਿਆਂ ਦੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਪ੍ਰਿੰਸੀਪਲ ਸੁਮੀਰਾ ਸ਼ਰਮਾ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕਰਦਿਆਂ ਸਕੂਲ ਦੀ ਨਵੀਂ ਬਣੀ ਇਮਾਰਤ ਅਤੇ ਉਸ ਵਿਚ ਨਵੇਂ ਬਣੇ ਸਵੀਮਿੰਗ ਪੂਲ, ਸਮਾਗਮ ਕਰਾਉਣ ਲਈ ਬਣਾਏ ਆਧੁਨਿਕ ਐਡੀਟੋਰੀਅਮ ਬਾਰੇ ਜਾਣਕਾਰੀ ਦਿੱਤੀ ਅਤੇ ਸਕੂਲ ਦੀਆਂ ਉਪਲਬਧੀਆਂ ਨੂੰ ਮਾਪਿਆਂ ਅੱਗੇ ਪੇਸ਼ ਕੀਤਾ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਜਿਵੇਂ ਕੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਟਾਪਰ 12 ਵਿਦਿਆਰਥੀ ਅਤੇ ਖੇਡਾਂ ਵਿਚ ਸਟੇਟ ਖੇਡ ਚੁੱਕੇ ਅਤੇ ਨੈਸ਼ਨਲ ਪੱਧਰ ਲਈ ਚੁਣੇ ਖਿਡਾਰੀਆਂ ਅਤੇ ਹੋਰ ਗਤੀਵਿਧੀਆ ਵਿਚ ਆਪਣਾ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ 9 ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੀਆਂ ਕਾਰਗੁਜ਼ਾਰੀਆਂ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਬੱਚਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਨੂੰ ਬਾਹਰ ਲਿਆਉਣ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿਚ ਵੀ ਸਕੂਲ ਵਲੋਂ ਬੱਚਿਆਂ ਦੇ ਉੱਜਵਲ ਭਵਿੱਖ ਅਤੇ ਉਨ੍ਹਾਂ ਦੇ ਹੁਨਰ ਨੂੰ ਨਿਖਾਰਨ ਲਈ ਇਸੇ ਤਰ੍ਹਾਂ ਦੇ ਸ਼ਾਨਦਾਰ ਪ੍ਰੋਗਰਾਮ ਕੀਤੇ ਜਾਂਦੇ ਰਹਿਣਗੇ। ਅੰਤ ਵਿਚ ਸਕੂਲ ਦੇ 15 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਸਕੂਲ ਵਿਚ 10 ਸਾਲ ਤੋਂ ਵੱਧ ਆਪਣੀਆਂ ਸੇਵਾਵਾਂ ਦੇਣ ਵਾਲੇ ਸਕੂਲ ਪ੍ਰਸ਼ਾਸਕ ਦੀਪਕ ਕੁਮਾਰ ਅਤੇ 4 ਹੋਰ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ।