26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿਹਤ ਜਾਂਚ ਕੈਂਪ ਲਗਾਇਆ

ਰਾਜਪੁਰਾ, 25 ਅਕਤੂਬਰ (ਜੀ. ਪੀ.

ਅਜੀਤ ਡੈਸਕ 26-10-2026
ਰਾਜਪੁਰਾ, 25 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਕੇਂਦਰੀ ਗੁਰਦੁਆਰਾ ਸਿੰਘ ਸਭਾ ਦੇ ਹਾਲ `ਚ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ’ਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਬਰਿੰਦਰ ਸਿੰਘ ਕੰਗ ਦੀ ਦੇਖ-ਰੇਖ `ਚ ਇਕ ਸਿਹਤ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿਚ ਡਾਕਟਰ ਸੁਰਿੰਦਰ ਸਿੰਘ ਐੱਮ.ਡੀ. ਦਵਾਈਆਂ ਦੇ ਮਾਹਿਰ, ਡਾ. ਗੁਰਲੀਨ ਕੌਰ ਨੱਕ, ਕੰਨ ਅਤੇ ਗਲਾ ਦੇ ਮਾਹਿਰ, ਡਾ. ਅਵਨੀਤ ਸਿੰਘ ਸੇਤੀਆ ਆਪਰੇਸ਼ਨਾਂ ਦੇ ਮਾਹਿਰ, ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਕਟੀਆਣੀ ਗੋਇਲ, ਡਾ. ਲਵਿਸ਼ ਭਟੇਜਾ ਦਵਾਈਆਂ ਦੇ ਮਾਹਿਰ, ਗੌਰਵ ਸ਼ਰਮਾ ਪਿਸ਼ਾਬ ਦੇ ਰੋਗਾਂ ਦੇ ਮਾਹਿਰ ਅਤੇ ਔਰਤਾਂ ਦੇ ਰੋਗਾਂ ਦੀ ਮਾਹਿਰ ਡਾ. ਪ੍ਰਿਅੰਕਾ ਸਿੰਘ ਅਤੇ ਉਹਨਾਂ ਦੀ ਟੀਮ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਤੋਂ ਆਏ 150 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੋਕੇ ਪ੍ਰਧਾਨ ਅਬਰਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਸਮਾਜ ਸੇਵਾ ਲਈ ਅਜਿਹੀ ਉਪਰਾਲੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਹਰ ਮਹੀਨੇ ਹੀ ਕੀਤੀ ਜਾਂਦੇ ਹਨ। ਇਸ ਮੋਕੇ ਇਕਬਾਲ ਸਿੰਘ ਸੱਭਰਵਾਲ, ਦਾਤਾਰ ਸਿੰਘ ਭਾਟੀਆ, ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ, ਮੈਨੇਜ਼ਰ ਰਮਿੰਦਰ ਸਿੰਘ, ਮਹਿੰਦਰ ਸਿੰਘ ਭਿੰਡਰ, ਬੀਬੀ ਪਰਮਜੀਤ ਕੌਰ, ਰਾਜਵਿੰਦਰ ਕੌਰ, ਜਸਵਿੰਦਰ ਸਿੰਘ ਸੰਧੂ, ਸਮਾਜਸੇਵੀ ਕੁਲਦੀਪ ਕੁਮਾਰ ਵਰਮਾ, ਸਤੀਸ਼ ਸ਼ਰਮਾ ਸਮੇਤ ਹੋਰਾਂ ਨੇ ਆਪਣੀ-ਆਪਣੀ ਸੇਵਾ ਨਿਭਾਈ।
ਪਿਛਲੀ ਖ਼ਬਰ ਸਮਾਣਾ ’ਚ ਆਪ ਨੂੰ ਝਟਕਾ-15 ਪਰਿਵਾਰ ਕਾਂਗਰਸ ’ਚ ਸ਼ਾਮਿਲ ਕਾਂਗਰਸ ਆਮ ਲੋਕਾਂ ਦੀ ਪਾਰਟੀ- ਸਿੰਗਲਾ ਅਗਲੀ ਖ਼ਬਰ ਗੋਲਡਨ ਇਰਾ ਸਕੂਲ ਦਾ ਸਾਲਾਨਾ ਸਮਾਗਮ ‘ਰੌਣਕ-2026’ ਧੂਮ-ਧਾਮ ਨਾਲ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।