26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੱਦੇ ਤਹਿਤ ਮਹਿਮੂਦਪੁਰ ਚ ਰੋਸ ਪ੍ਰਦਰਸ਼ਨ ਝਾੜੂ ਫੂਕੇ ਅਤੇ ਪੰਜਾਬ ਸਰਕਾਰ ਖਿਲਾਫ ਹੋਈ ਨਾਅਰੇਬਾਜ਼ੀ

ਭੁੱਨਰਹੇੜੀ, 25 ਅਕਤੂਬਰ (ਧਨਵੰਤ ਸਿੰਘ)-ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ’ਤੇ ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਮਹਿਮੂਦਪੁਰ ਅਤੇ ਸੁਖਵਿੰਦਰ ਸਿਘ ਲਾਲੀ ਵਲੋ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰ ਕਰਾਰ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ।

ਪਰਵਿੰਦਰ ਸਿੰਘ ਝੋਟਾ ਸੰਘਰਸ਼ ਕਮੇਟੀ ਦੇ ਸੱਦੇ ਤੇ ਪਿੰਡ ਮਹਿਮੂਦਪੁਰ ਵਿੱਚ ਝਾੜੂ ਫੂਕਣ ਮੌਕੇ ਪਰਜੀਤ ਸਿੰਘ ਅਤੇ ਹੋਰ। ਅਜੀਤ ਤਸਵੀਰ 26-10-2026
ਭੁੱਨਰਹੇੜੀ, 25 ਅਕਤੂਬਰ (ਧਨਵੰਤ ਸਿੰਘ)-ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਮੇਟੀ ਵਲੋਂ ਦਿੱਤੇ ਸੱਦੇ ’ਤੇ ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਮਹਿਮੂਦਪੁਰ ਅਤੇ ਸੁਖਵਿੰਦਰ ਸਿਘ ਲਾਲੀ ਵਲੋ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੂੰ ਫੂਕ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਗੰਭੀਰ ਕਰਾਰ ਦਿੰਦਿਆਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਪੰਜਾਬ ਸਰਕਾਰ ਖਿਲਾਫ ਨਾਅਰੇਵਾਜੀ ਕੀਤੀ। ਇਸ ਮੌਕੇ ਪਰਮਜੀਤ ਸਿੰਘ ਮਹਿਮੂਦਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਰੋਕਣ ਦੇ ਮਾਮਲੇ ਸਫ਼ਲ ਨਹੀਂ ਹੋ ਸਕੀ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਸਰਕਾਰ ਵੱਲੋਂ ਫਲੈਕਸ ਬੋਰਡ ਲਗਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ, ਜਦਕਿ ਲੋਕਾਂ ਨੂੰ ਨਸ਼ਿਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੇ ਭਵਿੱਖ ਅਤੇ ਪਰਿਵਾਰਾਂ ਦੀ ਜ਼ਿੰਦਗੀ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਦੇਖਦਿਆਂ ਇਸ ਸਮੱਸਿਆ ਨੂੰ ਸਿਰਫ਼ ਸਰਕਾਰੀ ਪ੍ਰਚਾਰ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ। ਨਸ਼ਿਆਂ ਦੀ ਸਪਲਾਈ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਢੁਕਵੇਂ ਉਪਰਾਲੇ ਕਰਨੇ ਵੀ ਜ਼ਰੂਰੀ ਹਨ। ਪਰਮਜੀਤ ਸਿੰਘ ਨੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਸਮਾਜ ਲਈ ਅਹਿਮ ਮੁੱਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਸਮਾਜ ਸੇਵੀਆਂ ਨੂੰ ਕਥਿਤ ਤੌਰ ’ਤੇ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਸਿਆਸੀ ਪਾਰਟੀ ਜਾਂ ਜਥੇਬੰਦੀ ਦਾ ਮੁੱਦਾ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਮੁੱਦੇ ’ਤੇ ਸਿਆਸੀ ਬਿਆਨਬਾਜ਼ੀ ਦੀ ਬਜਾਏ ਠੋਸ ਨਤੀਜੇ ਦੇਣ ਵਾਲੀ ਕਾਰਵਾਈ ਕਰੇ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸੁਖਵਿੰਦਰ ਸਿੰਘ,ਰਜਿੰਦਰ ਸਿੰਘ, ਜਸਦੀਪ ਸਿੰਘ, ਜਸਵਿੰਦਰ ਸਿੰਘ, ਲਖਵਿੰਦਰ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਵਲੋਂ ਹਲਕਾ ਸ਼ੁਤਰਾਣਾ ਦੇ ਅਕਾਲੀ ਆਗੂਆਂ ਅਤੇ ਵਰਕ... ਅਗਲੀ ਖ਼ਬਰ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ’ਤੇ ਸਜਾਇਆ ਵਿਸ਼ਾਲ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।