ਪਟਿਆਲੇ ਦੀਆਂ ਖਿਡਾਰਨਾਂ ਨੇ ਅੰਡਰ-14 ਬਾਸਕਟਬਾਲ ’ਚ ਜਿੱਤਿਆ ਸੋਨ ਤਗਮਾ
ਪਟਿਆਲਾ, 26 ਅਕਤੂਬਰ, (ਧਰਮਿੰਦਰ ਸਿੰਘ ਸਿੱਧੂ)-ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਤਹਿਤ ਬਾਸਕਟਬਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿਚ ਪਟਿਆਲਾ ਜਿਲ੍ਹੇ ਦੀਆਂ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ । ਬਾਸਕਟਬਾਲ ਦੇ ਕਨਵੀਨਰ ਕੋਚ ਰਮਨੀਕ ਅਹੂਜਾ ਅਤੇ ਅਤੇ ਕੋਚ ਗੁਰਮੀਤ ਸਿੰਘ ਨੇ ਦੱਸਿਆ ਅੰਡਰ-14 ਦੇ ਵਿੱਚ ਖਿਡਾਰਨਾਂ ਨੇ ਲੁਧਿਆਣਾ ਵਿਖੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੋਹਾਲੀ ਨੂੰ ਹਰਾ ਕੇ ਗੋਲਡ ਮੈਡਲ, ਅੰਡਰ-17 ਦੇ ਵਿੱਚ ਸਿਲਵਰ ਮੈਡਲ,ਅੰਡਰ 31 ਤੋਂ 40 ਦੇ ਵਿੱਚ ਸਿਲਵਰ ਮੈਡਲ ਜਿੱਤਿਆ।
ਪਟਿਆਲਾ, 26 ਅਕਤੂਬਰ, (ਧਰਮਿੰਦਰ ਸਿੰਘ ਸਿੱਧੂ)-ਜਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਖੇਡਾਂ ਵਤਨ ਪੰਜਾਬ ਦੀਆਂ ਸੀਜਨ-4 ਦੇ ਤਹਿਤ ਬਾਸਕਟਬਾਲ ਦੇ ਲੜਕੀਆਂ ਦੇ ਮੁਕਾਬਲਿਆਂ ਵਿਚ ਪਟਿਆਲਾ ਜਿਲ੍ਹੇ ਦੀਆਂ ਖਿਡਾਰਨਾਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ । ਬਾਸਕਟਬਾਲ ਦੇ ਕਨਵੀਨਰ ਕੋਚ ਰਮਨੀਕ ਅਹੂਜਾ ਅਤੇ ਅਤੇ ਕੋਚ ਗੁਰਮੀਤ ਸਿੰਘ ਨੇ ਦੱਸਿਆ ਅੰਡਰ-14 ਦੇ ਵਿੱਚ ਖਿਡਾਰਨਾਂ ਨੇ ਲੁਧਿਆਣਾ ਵਿਖੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੋਹਾਲੀ ਨੂੰ ਹਰਾ ਕੇ ਗੋਲਡ ਮੈਡਲ, ਅੰਡਰ-17 ਦੇ ਵਿੱਚ ਸਿਲਵਰ ਮੈਡਲ,ਅੰਡਰ 31 ਤੋਂ 40 ਦੇ ਵਿੱਚ ਸਿਲਵਰ ਮੈਡਲ ਜਿੱਤਿਆ। ਜ਼ਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਨੇ ਖਿਡਾਰਨਾਂ ਅਤੇ ਕੋਚਾਂ ਨੂੰ ਮੁਬਾਰਕਾਂ ਦਿੱਤੀਆਂ। ਇਸ ਮੌਕੇ ਬਲਵਿੰਦਰ ਸਿੰਘ ਜੱਸਲ, ਅਮਨਦੀਪ ਕੌਰ,ਗੁਰਪ੍ਰੀਤ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।