27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਖਾਸ ਸਹੂਲਤਾਂ ਨਾ ਮਿਲਣ ਕਰਕੇ ਹਰਖਿਆ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ : ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ

ਘਨੌਰ, 26 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਦੀ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਕਿਹਾ ਹੈ ਕਿ ਖਾਸ ਸਹੂਲਤਾਂ ਨਾ ਮਿਲਣ ਕਰਕੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਹਰਖਿਆ ਹੋਇਆ ਹੈ। ਪੱਤਰਕਾਰਾਂ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਬੀਬੀ ਮੁਖਮੇਲਪੁਰ ਨੇ ਕਿਹਾ ਕਿ ਭਾਰਤ ਦੇ ਕਸਟਮ ਵਿਭਾਗ ਵਲੋਂ ਦਿੱਲੀ ਏਅਰਪੋਰਟ ’ਤੇ ਚੈਕਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਗਾਇਆ ਗਿਆ ਜੁਰਮਾਨਾ ਆਮ ਆਦਮੀ ਪਾਰਟੀ ਨੂੰ ਹਜ਼ਮ ਨਹੀਂ ਹੋ ਰਿਹਾ, ਇਸੇ ਕਰਕੇ ਵਿਧਾਨ ਸਭਾ ਵਰਗੇ ਪਵਿੱਤਰ ਅਸਥਾਨ ’ਤੇ ਖੜ੍ਹ ਕੇ ਝੂਠ ਬੋਲਿਆ ਜਾ ਰਿਹਾ ਹੈ।

ਅਜੀਤ ਡੈਸਕ 27-10-2026
ਘਨੌਰ, 26 ਅਕਤੂਬਰ (ਸਰਦਾਰਾ ਸਿੰਘ ਲਾਛੜੂ)-ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਦੀ ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਕਿਹਾ ਹੈ ਕਿ ਖਾਸ ਸਹੂਲਤਾਂ ਨਾ ਮਿਲਣ ਕਰਕੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਹਰਖਿਆ ਹੋਇਆ ਹੈ। ਪੱਤਰਕਾਰਾਂ ਦੇ ਇਕ ਸਵਾਲ ਦਾ ਜਵਾਬ ਦਿੰਦਿਆਂ ਬੀਬੀ ਮੁਖਮੇਲਪੁਰ ਨੇ ਕਿਹਾ ਕਿ ਭਾਰਤ ਦੇ ਕਸਟਮ ਵਿਭਾਗ ਵਲੋਂ ਦਿੱਲੀ ਏਅਰਪੋਰਟ ’ਤੇ ਚੈਕਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਗਾਇਆ ਗਿਆ ਜੁਰਮਾਨਾ ਆਮ ਆਦਮੀ ਪਾਰਟੀ ਨੂੰ ਹਜ਼ਮ ਨਹੀਂ ਹੋ ਰਿਹਾ, ਇਸੇ ਕਰਕੇ ਵਿਧਾਨ ਸਭਾ ਵਰਗੇ ਪਵਿੱਤਰ ਅਸਥਾਨ ’ਤੇ ਖੜ੍ਹ ਕੇ ਝੂਠ ਬੋਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਨੀਂਹ ਤਾਂ ਇਮਾਨਦਾਰੀ ਅਤੇ ਆਮ ਆਦਮੀ ਵਾਂਗ ਵਿਚਰਨ ਦੀ ਸ਼ਰਤ ’ਤੇ ਰੱਖੀ ਗਈ ਸੀ ਪਰ ਅੱਜ ਇਹ ਲੋਕ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਖਾਸ ਸਹੂਲਤਾਂ ਦੀ ਮੰਗ ਕਰ ਰਹੇ ਹਨ। ਬੀਬੀ ਮੁਖਮੇਲਪੁਰ ਨੇ ਕਿਹਾ ਕਿ ਜਿਵੇਂ ਕਾਠ ਦੀ ਹਾਂਡੀ ਵਾਰ-ਵਾਰ ਨਹੀਂ ਚੜ੍ਹਦੀ, ਉਵੇਂ ਝੂਠ ਬੋਲ ਕੇ ਵਾਰ-ਵਾਰ ਲੋਕਾਂ ਨੂੰ ਬੁੱਧੂ ਨਹੀਂ ਬਣਾਇਆ ਜਾ ਸਕਦਾ। ਪੰਜਾਬ ਵਰਗੇ ਗੈਰਤਮੰਦ ਅਤੇ ਅਣਖੀ ਸੂਬੇ ਦੇ ਮੁਖੀ ਨੂੰ ਕਾਨੂੰਨ ਦੀ ਉਲੰਘਣਾ ਕਰਨੀ ਅਤੇ ਝੂਠ ਬੋਲਣਾ ਸ਼ੋਭਾ ਨਹੀਂ ਦਿੰਦਾ।
ਪਿਛਲੀ ਖ਼ਬਰ ਐਡੂਮੌਂਟ ਵਰਲਡ ਸਕੂਲ ਨਾਭਾ ਦੇ ਵਿਦਿਆਰਥੀਆਂ ਨੇ ਥਾਪਰ ਯੂਨੀਵਰਸਿਟੀ ਵਿਖੇ ਟੈਕ ਉਤਸਵ -26 ’ਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਪਟਿਆਲੇ ਦੀਆਂ ਖਿਡਾਰਨਾਂ ਨੇ ਅੰਡਰ-14 ਬਾਸਕਟਬਾਲ ’ਚ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।