27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸੁਖਬੀਰ 2 ਨੂੰ ਵਪਾਰੀਆਂ ਨਾਲ ਕਰਨਗੇ ਮੀਟਿੰਗ– ਨਰੇਸ਼ ਗਰਗ

ਨਾਭਾ, 26 ਅਕਤੂਬਰ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਵਪਾਰ ਵਿੰਗ ਪ੍ਰਧਾਨ ਨਰੇਸ਼ ਕੁਮਾਰ ਗਰਗ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਇਤਿਹਾਸਿਕ ਹੋਵੇਗੀ। ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ ਨਰੇਸ਼ ਕੁਮਾਰ ਗਰਗ ਨੇ ਨਾਭਾ ਹਲਕੇ ਦੇ ਵਪਾਰੀ ਵਰਗ ਨੂੰ ਅਪੀਲ ਕਰਦਿਆ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 2 ਨਵੰਬਰ ਨੂੰ ਲਾਇਨਜ ਕਲੱਬ ਨਾਭਾ ਵਿਖੇ ਵਪਾਰੀਆ ਦੀ ਮੁਸ਼ਕਲਾਂ ਸੁਣਨ ਲਈ ਆ ਰਹੇ ਹਨ।

ਅਜੀਤ ਡੈਸਕ 27-10-2026
ਨਾਭਾ, 26 ਅਕਤੂਬਰ (ਵਰਿੰਦਰ ਵਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਵਪਾਰ ਵਿੰਗ ਪ੍ਰਧਾਨ ਨਰੇਸ਼ ਕੁਮਾਰ ਗਰਗ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਇਤਿਹਾਸਿਕ ਹੋਵੇਗੀ। ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ ਨਰੇਸ਼ ਕੁਮਾਰ ਗਰਗ ਨੇ ਨਾਭਾ ਹਲਕੇ ਦੇ ਵਪਾਰੀ ਵਰਗ ਨੂੰ ਅਪੀਲ ਕਰਦਿਆ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 2 ਨਵੰਬਰ ਨੂੰ ਲਾਇਨਜ ਕਲੱਬ ਨਾਭਾ ਵਿਖੇ ਵਪਾਰੀਆ ਦੀ ਮੁਸ਼ਕਲਾਂ ਸੁਣਨ ਲਈ ਆ ਰਹੇ ਹਨ। ਨਰੇਸ਼ ਗਰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਪਾਰੀ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਵਪਾਰੀਆਂ ਨੇ ਮੌਜੂਦਾ ਸਰਕਾਰ ਦੀਆਂ ਨੀਤੀਆਂ, ਵਪਾਰ ਵਿਚ ਆ ਰਹੀਆਂ ਆਰਥਿਕ ਮੰਦੀਆਂ ਅਤੇ ਸੁਰੱਖਿਆ ਨਾਲ ਜੁੜੇ ਮੁੱਦਿਆਂ ਬਾਰੇ ਆਪਣੇ ਵਿਚਾਰ ਅਤੇ ਚਿੰਤਾਵਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਹਮਣੇ ਰੱਖੀਆਂ ਜਾਣਗੀਆਂ। ਉਨ੍ਹਾਂ ਨੇ ਵਪਾਰੀ ਭਰਾਵਾਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਪਾਰੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਸੂਬੇ ਦੇ ਬਿਹਤਰ ਆਰਥਿਕ ਭਵਿੱਖ ਲਈ ਇਨ੍ਹਾਂ ਸੁਝਾਵਾਂ ਨੂੰ ਪਾਰਟੀ ਦੀਆਂ ਨੀਤੀਆਂ ਵਿਚ ਸ਼ਾਮਲ ਕੀਤਾ ਜਾਵੇਗਾ।
ਪਿਛਲੀ ਖ਼ਬਰ ਘੇਰ ਕੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵੱਖ-ਵੱਖ ਸਮਾਗਮਾਂ ’ਚ ਨਤਮਸਤਕ ਹੋਏ ਮੇਅਰ ਕੁੰਦਨ ਗੋਗੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।