28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਛੱਜੂ ਭੱਟ ਵਿਖੇ ‘ਮੇਰਾ ਘਰ-ਮੇਰੇ ਨਾਮ’ ਯੋਜਨਾ ਤਹਿਤ ਲੋਕਾਂ ਨੂੰ ਮਿਲੇ ਮਾਲਕੀ ਹੱਕ

ਨਾਭਾ,27 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਲੋਕਾਂ ਦੀ ਭਲਾਈ ਤੇ ਉਨ੍ਹਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਦਿਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਛੱਜੂ ਭੱਟ ਵਿਖੇ ‘ਮੇਰਾ ਘਰ-ਮੇਰੇ ਨਾਮ’ ਯੋਜਨਾ ਅਧੀਨ ‘ਲਾਲ ਲਕੀਰ’ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਹੱਕ ਪ੍ਰਦਾਨ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣਾ ਤੇ ਉਨ੍ਹਾਂ ਦੇ ਜਾਇਦਾਦ ਸਬੰਧੀ ਹੱਕਾਂ ਨੂੰ ਸੁਰੱਖਿਅਤ ਕਰਨਾ ਹੈ।

ਅਜੀਤ ਡੈਸਕ 28-10-2026
ਨਾਭਾ,27 ਅਕਤੂਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਲੋਕਾਂ ਦੀ ਭਲਾਈ ਤੇ ਉਨ੍ਹਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਦਿਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵਿਧਾਨ ਸਭਾ ਹਲਕਾ ਨਾਭਾ ਦੇ ਪਿੰਡ ਛੱਜੂ ਭੱਟ ਵਿਖੇ ‘ਮੇਰਾ ਘਰ-ਮੇਰੇ ਨਾਮ’ ਯੋਜਨਾ ਅਧੀਨ ‘ਲਾਲ ਲਕੀਰ’ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਹੱਕ ਪ੍ਰਦਾਨ ਕੀਤੇ ਗਏ। ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿਵਾਉਣਾ ਤੇ ਉਨ੍ਹਾਂ ਦੇ ਜਾਇਦਾਦ ਸਬੰਧੀ ਹੱਕਾਂ ਨੂੰ ਸੁਰੱਖਿਅਤ ਕਰਨਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਹੱਕ ਮਿਲਣ ਨਾਲ ਲੋਕਾਂ ਨੂੰ ਸੁਰੱਖਿਆ ਤੇ ਭਰੋਸਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਅਤੇ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਜਗਜੀਤ ਸਿੰਘ, ਅਮਨਦੀਪ ਕੁਮਾਰ ਸਰਪੰਚ ਛੱਜੂ ਭੱਟ, ਭੁਪਿੰਦਰ ਸਿੰਘ ਕੱਲਰਮਾਜਰੀ, ਸਿਮਰਨਜੀਤ ਸਿੰਘ ਅੜਕ ਚੋਹਾਨ, ਜਸਵੀਰ ਸਿੰਘ ਛਿੰਦਾ ਵਜੀਦਪੁਰ, ਸੁੱਖ ਖਹਿਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਹੁਦੇਦਾਰ ਤੇ ਪਿੰਡ ਵਾਸੀ ਮੌਜੂਦ ਸਨ।
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 1 ਨੂੰ- ਚਰਨ ਸਿੰਘ ਅਗਲੀ ਖ਼ਬਰ ਸੁਖਬੀਰ ਫ਼ਤਹਿਗੜ੍ਹ ਸਾਹਿਬ ’ਚ 2 ਨੂੰ ਵਪਾਰੀਆਂ ਨਾਲ ਕਰਨਗੇ ਮੀਟਿੰਗ- ਭੁੱਟਾ, ਚਨਾਰਥਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।