28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰਾ ਸਜਾਈ

ਪਟਿਆਲਾ, 27 ਅਕਤੂਬਰ (ਅ. ਸ.

ਅਜੀਤ ਡੈਸਕ 28-10-2026
ਪਟਿਆਲਾ, 27 ਅਕਤੂਬਰ (ਅ.ਸ. ਆਹਲੂਵਾਲੀਆ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਇਕ ਸ਼ੋਭਾ ਯਾਤਰਾ ਲਾਹੌਰੀ ਗੇਟ ਤੋਂ ਆਰੰਭ ਹੋਈ ਇਸ ਮੌਕੇ ਵੱਡੀ ਗਿਣਤੀ ਵਿਚ ਵਾਲਮੀਕਿ ਸਮਾਜ ਦੇ ਲੋਕਾਂ ਵਲੋਂ ਹਾਜਰੀ ਭਰੀ ਗਈ। ਇਸ ਤੋਂ ਇਲਾਵਾ ਕਈ ਪਾਰਟੀਆਂ ਦੇ ਰਾਜਨੀਤੀਕ ਆਗੂ ਵੀ ਸ਼ੋਭਾ ਯਾਤਰਾ ਦੀ ਆਰੰਭਤਾ ਮੌਕੇ ਹਾਜਰੀ ਲਵਾਉਣ ਪਹੁੰਚੇ। ਸ਼ੋਭਾ ਯਾਤਰਾ ਦਾ ਪਟਿਆਲਾ ਦੇ ਵੱਖ ਵੱਖ ਬਾਜਾਰਾਂ ਵਿਚ ਭਰਵਾਂ ਸਵਾਗਤ ਕੀਤਾ ਗਿਆ। ਕਈ ਬਾਜਾਰਾਂ ਦੀਆਂ ਐਸੋਸੀਏਸ਼ਨਾਂ ਵਲੋਂ ਸਟੇਜਾਂ ਲਗਾ ਕੇ ਸ਼ੋਭਾ ਯਾਤਰਾ ਵਿਚ ਸ਼ਾਮਲ ਲੋਕਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਵਾਲਮੀਕ ਜੀ ਦੇ ਜੀਵਨ ਨਾਲ ਸੰਬੰਧਤ ਸੁੰਦਰ ਝਾਕੀਆਂ ਵੀ ਆਕਰਸ਼ਨ ਦਾ ਕੇਂਦਰ ਸਨ। ਕਈ ਥਾਈਂ ਸ਼ਰਧਾਲੂਆਂ ਵਲੋਂ ਫੁੱਲਾਂ ਦੀ ਵਰਖਾ ਵੀ ਕੀਤੀ ਗਈ। ਬੈਂਡ ਪਾਰਟੀਆਂ ਵਲੋਂ ਧਾਰਮਿਕ ਧੁੰਨਾ ਨੇ ਮਾਹੌਲ ਧਾਰਮਿਕ ਰੰਗ ਵਿਚ ਰੰਗੀ ਰੱਖਿਆ। ਸਮਾਪਤੀ ਧੀਰੂ ਨਗਰ ਵਿਖੇ ਸਥਿਤ ਵਾਲਮੀਕਿ ਜੀ ਦੇ ਮੰਦਰ ਵਿਖੇ ਹੋਈ।
ਪਿਛਲੀ ਖ਼ਬਰ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਦੇ ਵਿਦਿਆਰਥੀ ਵਿੰਗ ਨੇ ਮੁਫ਼ਤ ਬੂਟੇ ਵੰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।