ਡੇਰਾ ਸ੍ਰੀ ਗੁਰੂ ਰਵਿਦਾਸ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ ਸੰਸਥਾ ਵਲੋਂ ਹੋਣਹਾਰ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ
ਨਾਭਾ, 27 ਅਕਤੂਬਰ (ਵਰਿੰਦਰ ਵਰਮਾ)- ਡੇਰਾ ਸ੍ਰੀ ਗੁਰੂ ਰਵਿਦਾਸ ਬੌੜਾਂ ਗੇਟ ਨਾਭਾ ਵਿਖੇ ਪੂਰਨਮਾਸੀ ਦਾ ਸ਼ੁਭ ਦਿਹਾੜਾ ਮਨਾਇਆ ਗਿਆ। ਇਸ ਮੌਕੇ ਬੀਬੀਆਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਜਤਿੰਦਰ ਸਿੰਘ ਨੇ ਕਥਾ ਕੀਰਤਨ ਰਾਹੀਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੁੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਜੀਵਨ ’ਤੇ ਚਾਨਣਾ ਪਾਇਆ ਤੇ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ।
ਅਜੀਤ ਡੈਸਕ
28-10-2026