29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਟਿਆਲਾ ਦਿਹਾਤੀ ਹਲਕੇ ’ਚ ਲਗਾਇਆ ਵਿਸ਼ੇਸ਼ ਕੈਂਪ, 83 ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਨੌਜਵਾਨ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ- ਮੁਕਿਲਨ ਆਰ

ਪਟਿਆਲਾ, 28 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ.

ਅਜੀਤ ਡੈਸਕ 29-10-2026
ਪਟਿਆਲਾ, 28 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਵਿਧਾਨ ਸਭਾ ਚੋਣ ਹਲਕਾ 110-ਪਟਿਆਲਾ ਦਿਹਾਤੀ ਵਿਚ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ 1 ਜਨਵਰੀ 2027 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਈਆਂ ਗਈਆਂ। ਇਹ ਕੈਂਪ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਵਿਖੇ ਸਕੂਲ ਦੇ ਇਲੈਕਟੋਰਲ ਲਿਟਰੇਸੀ ਕਲੱਬ (ਈ.ਐੱਲ.ਸੀ.) ਵੱਲੋਂ ਲਗਾਇਆ ਗਿਆ। ਕੈਂਪ ਦੌਰਾਨ ਕੁੱਲ 83 ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ। ਕੈਂਪ ਦਾ ਉਦਘਾਟਨ ਓ. ਐਸ. ਡੀ. ਸ਼ਹਿਰੀ ਵਿਕਾਸ ਮੁਕਿਲਨ ਆਰ, ਆਈ.ਏ.ਐੱਸ. ਵਲੋਂ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਤੰਤਰ ਵਿੱਚ ਵੋਟ ਦਾ ਬਹੁਤ ਮਹੱਤਵ ਹੈ ਅਤੇ ਹਰ ਯੋਗ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਦੇ ਚੋਣ ਮਨੋਰਥ ਪੱਤਰਾਂ ਅਤੇ ਉਮੀਦਵਾਰਾਂ ਬਾਰੇ ਪੂਰੀ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ, ਤਾਂ ਜੋ ਸੂਝ-ਬੂਝ ਨਾਲ ਸਹੀ ਫ਼ੈਸਲਾ ਲਿਆ ਜਾ ਸਕੇ ਅਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਈਨ, ਸੱਕਸ਼ਮ ਤੇ 1950 ਹੈਲਪਲਾਈਨ ਸਮੇਤ ਚੋਣਾਂ ਨਾਲ ਸਬੰਧਤ ਵੱਖ-ਵੱਖ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਵੋਟਰ ਹੈਲਪਲਾਈਨ ਐਪ ਜਾਂ ਆਨਲਾਈਨ ਮਾਧਿਅਮ ਰਾਹੀਂ ਫਾਰਮ ਨੰਬਰ 6 ਭਰਿਆ ਜਾ ਸਕਦਾ ਹੈ। ਇਸ ਮੌਕੇ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤ੍ਰਿਪੜੀ ਦੇ ਪ੍ਰਿੰਸੀਪਲ ਸ੍ਰੀ ਵਿਕਰਮਜੀਤ ਸਿੰਘ ਵੱਲੋਂ ਸ੍ਰੀ ਮੁਕਿਲਨ ਆਰ, ਆਈ.ਏ.ਐੱਸ. ਦਾ ਧੰਨਵਾਦ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਦੇ ਆਯੋਜਨ ਵਿੱਚ ਸਹਿਯੋਗ ਦੇਣ ਵਾਲੀ ਟੀਮ ਅਤੇ ਵਿਦਿਆਰਥੀਆਂ ਦੀ ਵੀ ਸ਼ਮੂਲੀਅਤ ਰਹੀ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ’ਚ ਲਿਆਉਣ ਦੀ ਅਪੀਲ ਝੋਨੇ ਦੀ ਖ਼ਰੀਦ, ਚੁਕਾਈ ਅਤੇ... ਅਗਲੀ ਖ਼ਬਰ ਭੇਦਭਰੇ ਹਾਲਾਤ ’ਚ ਲੜਕੀ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।