29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਵੋਟ ਚੋਰੀ ਦੇ ਮੁੱਦੇ ’ਤੇ ਬੀਬੀ ਰੰਧਾਵਾ ਦੀ ਅਗਵਾਈ ਹੇਠ ਪਟਿਆਲਾ ਕਾਂਗਰਸ ਦੀ ਮੀਟਿੰਗ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਨੂੰ ਕਾਮਯਾਬ ਕਰਾਂਗੇ- ਗਾਂਧੀ, ਕਾਵਰੇ, ਵੇਰਕਾ

ਪਟਿਆਲਾ, 28 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਪਟਿਆਲਾ ਵਿਖੇ ‘ਲੋਕਤੰਤਰ ਦੀ ਰਾਖੀ’ ਦੇ ਮੁੱਖ ਵਿਸ਼ੇ ’ਤੇ ਮੀਟਿੰਗ ਕੀਤੀ ਗਈ। ਇਸ ਮੌਕੇ ਕਾਂਗਰਸ ਹਾਈਕਮਾਂਡ ਦੇ ਸੀਨੀਅਰ ਆਗੂਆਂ ਦੀ ਵਿਸ਼ੇਸ਼ ਸ਼ਮੂਲੀਅਤ ਰਹੀ ਜਿਨ੍ਹਾਂ ਵਿਚ ਪੰਜਾਬ ਕਾਂਗਰਸ ਦੇ ਕੋ ਇੰਚਾਰਜ ਹੀਨਾ ਕਾਵਰੇ, ਸੰਸਦ ਮੈਂਬਰ ਡਾ.

ਪਟਿਆਲਾ ਵਿਖੇ “ਲੋਕਤੰਤਰ ਦੀ ਰਾਖੀ” ਵਿਸ਼ੇ ’ਤੇ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਸਾਂਸਦ ਡਾ. ਧਰਮਵੀਰ ਗਾਂਧੀ, ਗੁਰਸ਼ਰਨ ਕੌਰ ਰੰਧਾਵਾ ਤੇ ਬੈਠੇ ਹੋਰ ਆਗੂ। ਅਜੀਤ ਤਸਵੀਰਾਂ 70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ’ਚ ਤਾਇਕਮਾਂਡੋ ਤੇ ਕਰਾਟੇ ਖੇਡਾਂ ਦੀ ਸ਼ੁਰੂਆਤ ਮੌਕੇ ਦਾ ਦ੍ਰਿਸ਼। ਅਜੀਤ ਤਸਵੀਰ 29-10-2026
ਪਟਿਆਲਾ, 28 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਦਿਹਾਤੀ ਦੇ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਪਟਿਆਲਾ ਵਿਖੇ ‘ਲੋਕਤੰਤਰ ਦੀ ਰਾਖੀ’ ਦੇ ਮੁੱਖ ਵਿਸ਼ੇ ’ਤੇ ਮੀਟਿੰਗ ਕੀਤੀ ਗਈ। ਇਸ ਮੌਕੇ ਕਾਂਗਰਸ ਹਾਈਕਮਾਂਡ ਦੇ ਸੀਨੀਅਰ ਆਗੂਆਂ ਦੀ ਵਿਸ਼ੇਸ਼ ਸ਼ਮੂਲੀਅਤ ਰਹੀ ਜਿਨ੍ਹਾਂ ਵਿਚ ਪੰਜਾਬ ਕਾਂਗਰਸ ਦੇ ਕੋ ਇੰਚਾਰਜ ਹੀਨਾ ਕਾਵਰੇ, ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਤੇ ਸਾਬਕਾ ਮੰਤਰੀ ਡਾ. ਰਾਜਕੁਮਾਰ ਵੇਰਕਾ, ਸਾਧੂ ਸਿੰਘ ਧਰਮਸੋਤ, ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ, ਹਰਿੰਦਰਪਾਲ ਸਿੰਘ ਹੈਰੀਮਾਨ, ਐਸ.ਆਈ.ਆਰ. ਦੀ ਇੰਚਾਰਜ ਕਿੰਗਰਾ ਤੇ ਕੁਆਡੀਨੇਟਰ ਅਮਨ ਢੇਪਈ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਵਿਚ ਐਸ.ਆਈ.ਆਰ. ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਨਾਲ ਜੁੜੇ ਮੁੱਦਿਆਂ ਅਤੇ 4 ਨਵੰਬਰ ਨੂੰ ਸੰਗਰੂਰ ਵਿਖੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਦੀ ਰੈਲੀ ਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਅਹਿਮ ਮੀਟਿੰਗ ਵਿਚ ਹੀਨਾ ਕਾਵੜੇ, ਸਕੱਤਰ ਏ. ਆਈ. ਸੀ. ਸੀ. ਅਤੇ ਪੰਜਾਬ ਦੀ ਸਹਿ-ਇੰਚਾਰਜ, ਡਾ. ਰਾਜ ਕੁਮਾਰ ਵੇਰਕਾ, ਕਾਰਜਕਾਰੀ ਪ੍ਰਧਾਨ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਜਿਨਾਂ ਨੇ ਆਪਣੇ ਵਿਚਾਰ ਵਰਕਰਾਂ ਅੱਗੇ ਰੱਖੇ। ਐਸ.ਆਈ.ਆਰ. ਦੇ ਮੁੱਦੇ ’ਤੇ ਚਰਚਾ ਕਰਦਿਆਂ ਆਗੂਆਂ ਨੇ ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੈ ਕਿ ਕਿਸੇ ਵੀ ਯੋਗ ਵੋਟਰ ਦਾ ਨਾਮ ਗਲਤ ਤਰੀਕੇ ਨਾਲ ਵੋਟਰ ਸੂਚੀ ਵਿਚੋਂ ਨਾ ਕੱਟਿਆ ਜਾਵੇ ਅਤੇ ਹਰ ਨਾਗਰਿਕ ਨੂੰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਨ ਦਾ ਪੂਰਾ ਮੌਕਾ ਮਿਲੇ। ਮੀਟਿੰਗ ਦਾ ਇਕ ਹੋਰ ਅਹਿਮ ਪਹਿਲੂ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਰਿਹਾ। ਆਗੂਆਂ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀਆਂ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਜਿੰਦਰ ਸਿੰਘ ਹਰਿੰਦਰਪਾਲ ਸਿੰਘ ਹੈਰੀਮਾਨ, ਵਿਸ਼ਨੂੰ ਸ਼ਰਮਾ, ਮੋਹਿਤ ਮਹਿੰਦਰਾ, ਨਿਰਮਲ ਭਟੀਆਂ, ਗੁਰਵਿੰਦਰ ਸਿੰਘ ਢਿੱਲੋਂ, ਸੰਜੀਵ ਸ਼ਰਮਾ, ਕੁਲਵਿੰਦਰ ਸਿੰਘ ਅਰਨੋਂ, ਦਰਬਾਰਾ ਸਿੰਘ ਬਨਵਾਲਾ, ਅਮਰਜੀਤ ਘੱਗਾ, ਨਛੱਤਰ ਸਿੰਘ, ਦਰਸ਼ਨ ਸਿੰਘ ਸਿੱਧੂ, ਗੌਰਵ ਸੰਧੂ, ਰਜਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਅਸ਼ਵਨੀ ਬੱਤਾ, ਜਗਰੂਪ ਹੈਪੀ, ਜਗਵਿੰਦਰ ਢਿੱਲੋਂ, ਰਣਜੀਤ ਸ਼ੁਤਰਾਣਾ, ਹਰਦੀਪ ਕੁਲਾਰਾ, ਵਿਵੇਕ ਸਿੰਗਲਾ ਅਤੇ ਕਾਂਗਰਸ ਪਾਰਟੀ ਦੇ ਹੋਰ ਸੀਨੀਅਰ ਆਗੂ ਹਰਵਿੰਦਰ ਰਾਠੀਆਂ, ਰਤਨਜੀਤ ਜਾਹਲਾਂ, ਹਰਿੰਦਰ ਸ਼ਰਮਾ, ਹਰਦੀਪ ਜੋਸ਼ਨ, ਗੁਰਪ੍ਰੀਤ ਰਾਜਗੜ੍ਹ, ਦੀਦਾਰ ਦੌਣਕਲਾਂ, ਰਿੰਕੂ ਸੇਵਾ ਦਲ, ਤੇਜਿੰਦਰ ਗਾਜੇਵਾਸ ਅਹੁਦੇਦਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੀਵਰੇਜ ਐਸਟੀਮੇਟ ਦੇ ਗ਼ਲਤ ਰੂਟ ਖ਼ਿਲਾਫ਼ ਗੁੱਗਾ ਮਾੜੀ ਕਾਲੋਨੀ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਪਾਈਪ ਉੱਚੇ ਚੁੱਕਣ ਨਾਲ ਨੀਵੇਂ... ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਜੇਲ੍ਹ ਓਲੰਪਿਕ 2026 ਦੇ ਸਮਾਪਤੀ ਸਮਾਰੋਹ ’ਚ ਕੀਤੀ ਸ਼ਿਰਕਤ ਕੈਬਨਿਟ ਮੰਤਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।