29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸੰਗਰੂਰ ਮਹਾਂਰੈਲੀ ਦੀਆਂ ਤਿਆਰੀਆਂ ਤੇਜ਼ ਪਿੰਡਾਂ ’ਚ ਬੈਠਕਾਂ ਦਾ ਦੌਰ ਜਾਰੀ- ਨਿਰਮਲ ਭੱਟੀਆਂ

ਦੇਵੀਗੜ 28 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਸੰਗਰੂਰ ਵਿਖੇ ਹੋਣ ਜਾ ਰਹੀ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਇਲਾਕੇ ਦੇ ਪਿੰਡਾਂ ਵਿੱਚ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਰੈਲੀ ਦੀ ਸਫ਼ਲਤਾ ਲਈ ਵੱਖ-ਵੱਖ ਪਿੰਡਾਂ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਲਗਾਤਾਰ ਲਾਮਬੰਦੀ ਲਈ ਬੈਠਕਾਂ ਕੀਤੀਆਂ ਜਾ ਰਹੀਆਂ ਹਨ।

ਅਜੀਤ ਡੈਸਕ 29-10-2026
ਦੇਵੀਗੜ 28 ਅਕਤੂਬਰ (ਰਾਜਿੰਦਰ ਸਿੰਘ ਮੌਜੀ)- ਸੰਗਰੂਰ ਵਿਖੇ ਹੋਣ ਜਾ ਰਹੀ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਨੂੰ ਲੈ ਕੇ ਇਲਾਕੇ ਦੇ ਪਿੰਡਾਂ ਵਿੱਚ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਰੈਲੀ ਦੀ ਸਫ਼ਲਤਾ ਲਈ ਵੱਖ-ਵੱਖ ਪਿੰਡਾਂ ਵਿੱਚ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਲਗਾਤਾਰ ਲਾਮਬੰਦੀ ਲਈ ਬੈਠਕਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੈਠਕਾਂ ਦੌਰਾਨ ਆਮ ਲੋਕਾਂ ਤੇ ਪਾਰਟੀ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਚੌਧਰੀ ਨਿਰਮਲ ਭੱਟੀਆਂ ਨੇ ਕਿਹਾ ਕਿ ਸੰਗਰੂਰ ਦੀ ਇਹ ਮਹਾਂ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਮੋੜ ਸਾਬਤ ਹੋਵੇਗੀ, ਕਿਉਂਕਿ ਇਸ ਰੈਲੀ ਵਿੱਚ ਰਾਹੁਲ ਗਾਂਧੀ ਵਿਸੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਬਦਲਾਅ ਚਾਹੁੰਦੇ ਹਨ। ਪਿੰਡ-ਪਿੰਡ ਵਿੱਚ ਹੋ ਰਹੀਆਂ ਬੈਠਕਾਂ ਦੌਰਾਨ ਮਿਲ ਰਿਹਾ ਸਮਰਥਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਲੋਕ ਵੱਡੀ ਗਿਣਤੀ ਵਿਚ ਰੈਲੀ ਵਿੱਚ ਪਹੁੰਚਣ ਲਈ ਉਤਾਵਲੇ ਹਨ। ਨਿਰਮਲ ਭੱਟੀਆਂ ਨੇ ਅੱਗੇ ਦੱਸਿਆ ਕਿ ਹਰ ਪਿੰਡ ਤੋਂ ਕਾਫ਼ਲੇ ਬਣਾ ਕੇ ਰੈਲੀ ਵਾਲੀ ਥਾਂ ‘ਤੇ ਪਹੁੰਚਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੰਗਰੂਰ ਦੀ ਧਰਤੀ ‘ਤੇ ਇਕੱਠਾ ਹੋਣ ਵਾਲਾ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਸਾਰੇ ਪੁਰਾਣੇ ਰਿਕਾਰਡ ਤੋੜ ਦੇਵੇਗਾ। ਬੈਠਕਾਂ ਦੌਰਾਨ ਪਾਰਟੀ ਆਗੂਆਂ ਵੱਲੋਂ ਰੈਲੀ ਦੇ ਪ੍ਰਚਾਰ ਲਈ ਘਰ-ਘਰ ਜਾ ਕੇ ਸੱਦਾ ਪੱਤਰ ਦਿੱਤੇ ਜਾ ਰਹੇ ਹਨ। ਸਥਾਨਕ ਲੋਕਾਂ ਦਾ ਵੀ ਮੰਨਣਾ ਹੈ ਕਿ ਇਹ ਰੈਲੀ ਇਲਾਕੇ ਦੀਆਂ ਭਲਾਈ ਯੋਜਨਾਵਾਂ ਤੇ ਲੋਕ ਮੁੱਦਿਆਂ ਨੂੰ ਚੁੱਕਣ ਲਈ ਇਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ।
ਪਿਛਲੀ ਖ਼ਬਰ ਮਾਈ ਭਾਗੋ ਬਿਗ੍ਰੇਡ ਨੇ ਧਾਰਮਿਕ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਅਗਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਮਹਿਮੂਦਪੁਰ ਦਾ ਹੋਇਆ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।