30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਰੱਖੜਾ ਦੇ ਯਤਨਾਂ ਸਦਕਾ ਵਾਰਡ ਨੰਬਰ-12 ’ਚ ਸੜਕ ਨਿਰਮਾਣ ਦਾ ਕੀਤਾ ਉਦਘਾਟਨ- ਕਪੂਰ ਚੰਦ ਬਾਂਸਲ

ਸਮਾਣਾ, 29 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਅੱਜ ਵਾਰਡ ਨੰਬਰ-12 ਵਿਚ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਭਗਵਾਨ ਵਾਲਮੀਕਿ ਜੈਅੰਤੀ ਦੇ ਮੌਕੇ ’ਤੇ ਵਾਲਮੀਕਿ ਮੰਦਰ ਦੇ ਇਲਾਕੇ ਵਿਚ ਸ਼ੁਰੂ ਕੀਤੇ ਗਏ ਇਸ ਵਿਕਾਸ ਕਾਰਜ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿਚ ਸਹੂਲਤ ਮਿਲਣ ਦੀ ਉਮੀਦ ਹੈ।

ਅਜੀਤ ਡੈਸਕ 30-10-2026
ਸਮਾਣਾ, 29 ਅਕਤੂਬਰ (ਪ੍ਰੀਤਮ ਸਿੰਘ ਨਾਗੀ)- ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਸਮਾਣਾ ਦੇ ਇੰਚਾਰਜ ਸੁਰਜੀਤ ਸਿੰਘ ਰੱਖੜਾ ਨੇ ਅੱਜ ਵਾਰਡ ਨੰਬਰ-12 ਵਿਚ ਕਰੀਬ 80 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਭਗਵਾਨ ਵਾਲਮੀਕਿ ਜੈਅੰਤੀ ਦੇ ਮੌਕੇ ’ਤੇ ਵਾਲਮੀਕਿ ਮੰਦਰ ਦੇ ਇਲਾਕੇ ਵਿਚ ਸ਼ੁਰੂ ਕੀਤੇ ਗਏ ਇਸ ਵਿਕਾਸ ਕਾਰਜ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿਚ ਸਹੂਲਤ ਮਿਲਣ ਦੀ ਉਮੀਦ ਹੈ। ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸਮਾਣਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਿਕਸਤ ਸ਼ਹਿਰ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। ਨਗਰ ਕੌਂਸਲ ਦੇ ਮੌਜੂਦਾ ਕਾਰਜਕਾਲ ਦੇ ਤਕਰੀਬਨ ਚਾਰ ਮਹੀਨਿਆਂ ਦੌਰਾਨ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸ ਸੰਬੰਧੀ ਸੁਰਜੀਤ ਸਿੰਘ ਰੱਖੜਾ ਦੀ ਰਹਿਨੁਮਾਈ ਹੇਠ ਯਤਨ ਕੀਤੇ ਗਏ ਸਹਿਯੋਗ ਨਾਲ ਸੜਕ ਦਾ ਕੰਮ ਪੂਰੀ ਤੇਜ਼ੀ ਨਾਲ ਸ਼ੁਰੂ ਕੀਤਾ ਗਿਆ। ਉਨ੍ਹਾਂ ਇਸ ਵਿਕਾਸ ਕਾਰਜ ਲਈ ਸੁਰਜੀਤ ਸਿੰਘ ਰੱਖੜਾ ਅਤੇ ਸੰਬੰਧਿਤ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਸਮੂਹ ਸ਼ਹਿਰ ਵਾਸੀਆਂ ਨੂੰ ਭਗਵਾਨ ਵਾਲਮੀਕਿ ਜੈਅੰਤੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਕੌਂਸਲਰ ਧਰਮਪਾਲ ਨੇ ਕਿਹਾ ਕਿ ਇਲਾਕਾ ਵਾਸੀਆਂ ਵਲੋਂ ਲੰਮੇ ਸਮੇਂ ਤੋਂ ਸੜਕ ਦੇ ਨਿਰਮਾਣ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਇਸ ਵਿਕਾਸ ਕਾਰਜ ਲਈ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ। ਇਸ ਮੌਕੇ ਅਸ਼ੋਕ ਮੋਦਗਿੱਲ, ਜਗਤਾਰ ਸੰਧੂ, ਅਮਰਜੀਤ ਗੁਰਾਇਆ ਤੇ ਸੋਨੂ ਕਲਿਆਣ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਰੋਬੋਟਿਕਸ ਤੇ ਆਰਟੀਫ਼ੀਸ਼ਲ ਇੰਟੈਲੀਜੈਂਸ ਬਾਰੇ ਵਰਕਸ਼ਾਪ 20 ਸਕੂਲਾਂ ਦੇ ਅਧਿਆਪਕਾਂ ਤੇ... ਅਗਲੀ ਖ਼ਬਰ ਭਾਜਪਾ ਦੀ ਵਧ ਰਹੀ ਲੋਕਪ੍ਰਿਅਤਾ 2027 ’ਚ ਵੱਡੀ ਜਿੱਤ ਦਾ ਸੰਕੇਤ- ਸਿੱਧੂਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।