ਸਰਕਾਰੀ ਹਾਈ ਸਕੂਲ ਥੂਹੀ ਵਿਖੇ ਵਿਧਾਇਕ ਦੇਵ ਮਾਨ ਵਲੋਂ ਆਧੁਨਿਕ ਕਲਾਸ ਰੂਮ ਦਾ ਉਦਘਾਟਨ
ਨਾਭਾ, 31 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ ਪਿੰਡ ਥੂਹੀ ਦੇ ਸਰਕਾਰੀ ਹਾਈ ਸਕੂਲ ਵਿਚ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਕਲਾਸ ਰੂਮ, ਬਿਹਤਰ ਬੁਨਿਆਦੀ ਢਾਂਚਾ ਤੇ ਸਿੱਖਿਆ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਨਾਭਾ, 31 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਤੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ ਪਿੰਡ ਥੂਹੀ ਦੇ ਸਰਕਾਰੀ ਹਾਈ ਸਕੂਲ ਵਿਚ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਸਰਕਾਰੀ ਸਕੂਲਾਂ ਵਿਚ ਆਧੁਨਿਕ ਕਲਾਸ ਰੂਮ, ਬਿਹਤਰ ਬੁਨਿਆਦੀ ਢਾਂਚਾ ਤੇ ਸਿੱਖਿਆ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕਿਸੇ ਵੀ ਸਮਾਜ ਦੀ ਤਰੱਕੀ ਦਾ ਅਹਿਮ ਆਧਾਰ ਹੈ ਅਤੇ ਪੰਜਾਬ ਸਰਕਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸਕੂਲ ਦੀ ਮੁਖੀ ਪਰਮਜੀਤ ਕੌਰ ਨੇ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਤਹਿਤ ਹੋ ਰਹੇ ਵਿਕਾਸ ਕਾਰਜਾਂ ਤੇ ਬਦਲ ਰਹੇ ਰੂਪ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸਿੱਖਿਆ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਸਕੂਲ ਦੀ ਤਰੱਕੀ ਅਤੇ ਵਿਦਿਆਰਥੀਆਂ ਦੀ ਬਿਹਤਰ ਸਿੱਖਿਆ ਲਈ ਭਵਿੱਖ ਵਿਚ ਵੀ ਲੋੜੀਂਦੇ ਉਪਰਾਲੇ ਜਾਰੀ ਰੱਖਣ ਦੀ ਬੇਨਤੀ ਕੀਤੀ। ਇਸ ਮੌਕੇ ਭੁਪਿੰਦਰ ਸਿੰਘ ਕੱਲਰ ਮਾਜਰੀ, ਸਰਪੰਚ ਸ਼ੇਰ ਸਿੰਘ ਥੂਹੀ, ਸੁਖਜੀਤ ਸਿੰਘ ਥੂਹਾ, ਐਸ. ਐਮ. ਸੀ. ਦੇ ਚੇਅਰਮੈਨ ਹਰਪ੍ਰੀਤ ਸਿੰਘ ਤੇ ਕਮੇਟੀ ਮੈਂਬਰਾਂ ਤੋਂ ਇਲਾਵਾ ਸਕੂਲ ਸਟਾਫ਼ ਮੌਜੂਦ ਸੀ।