02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੁਖਬੀਰ ਸਿੰਘ ਬਾਦਲ ਦੀ ਨਾਭਾ ਫੇਰੀ ਨੂੰ ਲੈ ਕੇ ਵਪਾਰੀਆਂ ਅਤੇ ਪਾਰਟੀ ਵਰਕਰਾਂ ’ਚ ਭਾਰੀ ਉਤਸ਼ਾਹ- ਜਥੇਦਾਰ ਚੌਧਰੀ ਮਾਜਰਾ

ਨਾਭਾ, 1 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀ ਮਾਜ਼ਰਾ ਵਲੋਂ 2 ਨਵੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਦੀ ਨਾਭਾ ਫੇਰੀ ਸੰਬੰਧੀ ਕਿਹਾ ਕਿ ਪਾਰਟੀ ਦੇ ਸਥਾਨਕ ਆਗੂਆਂ ਵਲੋਂ ਹਲਕੇ ਦੇ ਵਪਾਰੀ ਵਰਗ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਇਨ੍ਹਾਂ ਮੀਟਿੰਗਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਥੇਦਾਰ ਚੌਧਰੀ ਮਾਜਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਪਾਰਟੀ ਵਲੋਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ।

ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀ ਮਾਜਰਾ ਸੀਨੀਅਰ ਅਕਾਲੀ ਆਗੂ 02-11-2026
ਨਾਭਾ, 1 ਨਵੰਬਰ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀ ਮਾਜ਼ਰਾ ਵਲੋਂ 2 ਨਵੰਬਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਦੀ ਨਾਭਾ ਫੇਰੀ ਸੰਬੰਧੀ ਕਿਹਾ ਕਿ ਪਾਰਟੀ ਦੇ ਸਥਾਨਕ ਆਗੂਆਂ ਵਲੋਂ ਹਲਕੇ ਦੇ ਵਪਾਰੀ ਵਰਗ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਇਨ੍ਹਾਂ ਮੀਟਿੰਗਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਥੇਦਾਰ ਚੌਧਰੀ ਮਾਜਰਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਆਮਦ ਨੂੰ ਲੈ ਕੇ ਪਾਰਟੀ ਵਲੋਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਭਾ ਹਲਕੇ ਵਿਚ ਆਉਣ ਨਾਲ ਜਿੱਥੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤੀ ਮਿਲੇਗੀ, ਉੱਥੇ ਹੀ ਨਾਭਾ ਦੇ ਵਪਾਰੀ ਵਰਗ ਅਤੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵੀ ਪਾਰਟੀ ਪ੍ਰਧਾਨ ਬਾਦਲ ਵਲੋਂ ਨੇੜਿਓਂ ਹੋ ਕੇ ਸੁਣੀਆਂ ਜਾਣਗੀਆਂ। ਜਥੇਦਾਰ ਸ਼ਮਸ਼ੇਰ ਸਿੰਘ ਚੌਧਰੀ ਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ’ਚ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਲੋਕ-ਪੱਖੀ ਨੀਤੀਆਂ ਨੂੰ ਯਾਦ ਕਰ ਰਹੇ ਹਨ। ਜਥੇਦਾਰ ਚੌਧਰੀ ਮਾਜਰਾ ਨੇ ਕਿਹਾ ਕਿ ਨਾਭਾ ਹਲਕੇ ਦਾ ਸਮੁੱਚਾ ਵਪਾਰੀ ਵਰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਭਰਵਾਂ ਸਵਾਗਤ ਕਰਨ ਲਈ ਪੱਬਾਂ ਭਾਰ ਹੈ ਕਿਉਂ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਾਜ ਦੌਰਾਨ ਹੀ ਪੰਜਾਬ ਦਾ ਵਪਾਰ ਵਧਿਆ ਤੇ ਫੁੱਲਿਆ ਹੈ।
ਪਿਛਲੀ ਖ਼ਬਰ ਹਲਕਾ ਸਨੌਰ ਤੋਂ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਸੰਗਰੂਰ ਦੀ ਇਨਸਾਫ਼ ਰੈਲੀ ’ਚ ਕਰਨਗੇ ਸ਼ਮੂਲੀਅਤ - ਗੁਰਮੀਤ ਬਾਵਾ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ਵਿਚ ਸੈਂਟਰ ਕਪੂਰਗੜ੍ਹ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ-ਅਨਿਲ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।