02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਪੰਜਾਬ ਦੀ ਸੁਨਹਿਰੀ ਸ਼ੁਰੂਆਤ, ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ’ਚ ਹਰਸ਼ਵੀਰ ਸਿੰਘ ਸੇਖੋਂ ਨੇ ਜਿੱਤਿਆ ਸੋਨ ਤਗਮਾ ਸੀਨੀਅਰ ਵਰਗ ਦੀ 10 ਕਿਲੋਮੀਟਰ ਸਕਰੈਚ ਰੇਸ ’ਚ ਸਖ਼ਤ ਮੁਕਾਬਲੇ ਦੌਰਾਨ ਹਾਸਿਲ ਕੀਤਾ ਪਹਿਲਾ ਸਥਾਨ

ਪਟਿਆਲਾ, 1 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਝਾਰਖੰਡ ਦੇ ਰਾਂਚੀ ਵਿਖੇ ਚੱਲ ਰਹੀ 78ਵੀਂ ਸੀਨੀਅਰ, 55ਵੀਂ ਜੂਨੀਅਰ ਅਤੇ 41ਵੀਂ ਸਬ-ਜੂਨੀਅਰ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਪੰਜਾਬ ਨੇ ਸੋਨ ਤਗਮੇ ਨਾਲ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਪੰਜਾਬ ਦੇ ਅੰਤਰਰਾਸ਼ਟਰੀ ਸਾਈਕਲਿਸਟ ਹਰਸ਼ਵੀਰ ਸਿੰਘ ਸੇਖੋਂ ਨੇ ਸੀਨੀਅਰ ਵਰਗ ਦੀ ਵਿਅਕਤੀਗਤ 10 ਕਿਲੋਮੀਟਰ ਸਕਰੈਚ ਰੇਸ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ।

ਹਰਸ਼ਵੀਰ ਸਿੰਘ ਸੇਖੋਂ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ 02-11-2026
ਪਟਿਆਲਾ, 1 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਝਾਰਖੰਡ ਦੇ ਰਾਂਚੀ ਵਿਖੇ ਚੱਲ ਰਹੀ 78ਵੀਂ ਸੀਨੀਅਰ, 55ਵੀਂ ਜੂਨੀਅਰ ਅਤੇ 41ਵੀਂ ਸਬ-ਜੂਨੀਅਰ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਪੰਜਾਬ ਨੇ ਸੋਨ ਤਗਮੇ ਨਾਲ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਪੰਜਾਬ ਦੇ ਅੰਤਰਰਾਸ਼ਟਰੀ ਸਾਈਕਲਿਸਟ ਹਰਸ਼ਵੀਰ ਸਿੰਘ ਸੇਖੋਂ ਨੇ ਸੀਨੀਅਰ ਵਰਗ ਦੀ ਵਿਅਕਤੀਗਤ 10 ਕਿਲੋਮੀਟਰ ਸਕਰੈਚ ਰੇਸ ਵਿਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਮਾਣ ਵਧਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਹਰਸ਼ਵੀਰ ਸਿੰਘ ਸੇਖੋਂ ਨੇ ਸਖ਼ਤ ਮੁਕਾਬਲੇ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪੰਜਾਬ ਦੀ ਝੋਲੀ ਸੋਨ ਤਗਮਾ ਪਾਇਆ। ਉਨ੍ਹਾਂ ਕਿਹਾ ਕਿ ਚੈਂਪੀਅਨਸ਼ਿਪ ਦੇ ਪਹਿਲੇ ਹੀ ਦਿਨ ਮਿਲੀ ਇਸ ਪ੍ਰਾਪਤੀ ਨਾਲ ਪੰਜਾਬ ਦੀ ਸਮੁੱਚੀ ਟੀਮ ਦਾ ਹੌਸਲਾ ਵਧਿਆ ਹੈ ਅਤੇ ਅਗਲੇ ਮੁਕਾਬਲਿਆਂ ਲਈ ਖਿਡਾਰੀਆਂ ਵਿਚ ਹੋਰ ਉਤਸ਼ਾਹ ਪੈਦਾ ਹੋਇਆ ਹੈ। ਕਾਹਲੋਂ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਐਸੋਸੀਏਸ਼ਨ ਦੀ ਨਵੀਂ ਪ੍ਰਬੰਧਕੀ ਟੀਮ ਦੇ ਗਠਨ ਤੋਂ ਬਾਅਦ ਪੰਜਾਬ ਦੀ ਟੀਮ ਪਹਿਲੀ ਵਾਰ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਹਿੱਸਾ ਲੈ ਰਹੀ ਹੈ। ਹਰਸ਼ਵੀਰ ਸਿੰਘ ਸੇਖੋਂ ਦੀਆਂ ਪਿਛਲੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਾਹਲੋਂ ਨੇ ਦੱਸਿਆ ਕਿ ਉਹ ਏਸ਼ੀਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਵਿਚ ਵੀ ਭਾਰਤ ਦੀ ਪ੍ਰਤੀਨਿਧਤਾ ਕਰ ਚੁੱਕੇ ਹਨ ਅਤੇ ਕਈ ਅੰਤਰਰਾਸ਼ਟਰੀ ਤਗਮੇ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰੀ ਪੱਧਰ ’ਤੇ ਹਰਸ਼ਵੀਰ ਦੀ ਇਹ ਪ੍ਰਾਪਤੀ ਉੱਭਰਦੇ ਸਾਈਕਲਿਸਟਾਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਕਾਹਲੋਂ ਨੇ ਸਾਈਕਲਿੰਗ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਸਮੁੱਚੀ ਪ੍ਰਬੰਧਕੀ ਟੀਮ ਦੀ ਦੂਰਅੰਦੇਸ਼ੀ ਸੋਚ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਦੇ ਖਿਡਾਰੀ ਚੈਂਪੀਅਨਸ਼ਿਪ ਦੇ ਆਉਣ ਵਾਲੇ ਮੁਕਾਬਲਿਆਂ ਵਿਚ ਵੀ ਪੂਰੇ ਆਤਮਵਿਸ਼ਵਾਸ ਨਾਲ ਹਿੱਸਾ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਐਸੋਸੀਏਸ਼ਨ ਦੇ ਖਜ਼ਾਨਚੀ ਬੀ.ਐੱਸ. ਸੂਦਨ ਅਤੇ ਮੀਤ ਪ੍ਰਧਾਨ ਐੱਸ.ਪੀ. ਸਿੰਘ ਨੇ ਹਰਸ਼ਵੀਰ ਸਿੰਘ ਸੇਖੋਂ ਨੂੰ ਵਧਾਈ ਦਿੰਦਿਆਂ ਕਿਹਾ, “ਹਰਸ਼ਵੀਰ ਦੀ ਇਹ ਸੁਨਹਿਰੀ ਪ੍ਰਾਪਤੀ ਪੰਜਾਬ ਦੇ ਸਮੁੱਚੇ ਸਾਈਕਲਿੰਗ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਹਰਸ਼ਵੀਰ ਸਿੰਘ ਸੇਖੋਂ ਦੀ ਇਸ ਪ੍ਰਾਪਤੀ ’ਤੇ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਯੂ.ਐੱਸ.ਏ., ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਚੇਅਰਮੈਨ ਉਂਕਾਰ ਸਿੰਘ, ਜਨਰਲ ਸਕੱਤਰ ਮਨਿੰਦਰਪਾਲ ਸਿੰਘ ਅਤੇ ਓਲੰਪੀਅਨ ਤੇ ਅਰਜੁਨ ਐਵਾਰਡੀ ਸਵਰਨ ਸਿੰਘ ਵਿਰਕ ਨੇ ਵੀ ਵਧਾਈ ਦਿੱਤੀ। ਪੰਜਾਬ ਸਾਈਕਲਿੰਗ ਟੀਮ ਦੇ ਮੁੱਖ ਕੋਚ ਸਤਵਿੰਦਰ ਸਿੰਘ, ਕੋਚ ਭੁਪਿੰਦਰ ਕੁਮਾਰ, ਕੋਚ ਇਕਵਿੰਦਰ ਸਿੰਘ, ਮਹਿਲਾ ਕੋਚ ਹਰਪ੍ਰੀਤ ਕੌਰ ਅਤੇ ਪ੍ਰਬੰਧਕੀ ਕਮੇਟੀ ਦੇ ਸਮੂਹ ਮੈਂਬਰਾਂ ਨੇ ਵੀ ਹਰਸ਼ਵੀਰ ਸਿੰਘ ਸੇਖੋਂ ਨੂੰ ਇਸ ਸੁਨਹਿਰੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ ਦੇ ਗ੍ਰਹਿ ਪਹੁੰਚ ਕੇ ਜਾਣਿਆ ਹਾਲਚਾਲ ਅਗਲੀ ਖ਼ਬਰ ਮੰਡੀਆਂ ’ਚ ਕਿਸਾਨ ਹੋ ਰਿਹਾ ਖੱਜਲ-ਖੁਆਰ, ਸੁੱਤੀ ਪਈ ਸਰਕਾਰ-ਬੀਬੀ ਮੁਖਮੇਲਪੁਰ ਕੋਆਪਰੇਟਿਵ ਸੁਸਾਇਟੀਆਂ ਦੀ ਐਡਵਾਂਸਮੈਂਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।