ਸੁਖਬੀਰ ਸਿੰਘ ਬਾਦਲ ਵਲੋਂ ਸਰਕਲ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ ਦੇ ਗ੍ਰਹਿ ਪਹੁੰਚ ਕੇ ਜਾਣਿਆ ਹਾਲਚਾਲ
ਪਾਤੜਾਂ 1 ਨਵੰਬਰ (ਗੁਰਇਕਬਾਲ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿਛਲੇ ਦਿਨੀ ਸ਼੍ਰੋਮਣੀ ਅਕਾਲੀ ਦਲ ਸਰਕਲ ਪਾਤੜਾਂ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਜਾਣਿਆ। ਇਸ ਮੌਕੇ ਇਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਪ੍ਰਧਾਨ ਜਗਮੀਤ ਸਿੰਘ ਹਰਿਆਊ, ਬਾਬੂ ਕਬੀਰ ਦਾਸ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਅਜੀਤ ਡੈਸਕ
02-11-2026