2027 ਦੀਆਂ ਵਿਧਾਨ ਸਭਾ ਚੋਣਾਂ ਉਪਰੰਤ ਪੰਜਾਬ ’ ਚ ਭਾਜਪਾ ਦੀ ਸਰਕਾਰ ਬਣੇਗੀ : ਵਿਸ਼ਾਲ ਸ਼ਰਮਾ
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਅੰਦਰ ਹੋ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵਿਸ਼ਾਲ ਸ਼ਰਮਾ ਉਪ ਪ੍ਰਧਾਨ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਚੋਣਾਂ ਉਪਰੰਤ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ ਕਿਉਂ ਜੋ ਦੇਸ਼ ਦੇ ਨਾਲ ਨਾਲ ਪੰਜਾਬ ਦੇ ਲੋਕ ਵੀ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹਨ।
ਅਜੀਤ ਡੈਸਕ
03-11-2026