ਸਾਬਕਾ ਚੇਅਰਮੈਨ ਧਰਮ ਸਿੰਘ ਧਾਰੋਂਕੀ ਤੇ ਜਗਦੀਪ ਸਿੰਘ ਗਲਵੱਟੀ ਹੋਏ ਅਕਾਲੀ ਦਲ ਬਾਦਲ ’ਚ ਸ਼ਾਮਿਲ
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਨਾਭਾ ਫੇਰੀ ’ਤੇ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਦੀ ਮੌਜੂਦਗੀ ਵਿਚ ਅਤੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਸਾਬਕਾ ਚੇਅਰਮੈਨ ਧਰਮ ਸਿੰਘ ਧਾਰੋਂਕੀ, ਐਡ. ਜਗਦੀਪ ਸਿੰਘ ਗਲਵੱਟੀ ਅਤੇ ਸਤਨਾਮ ਸਿੰਘ ਸੰਧੂ ਸਾਬਕਾ ਕੌਂਸਲਰ ਭਾਦਸੋਂ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋ ਗਏ।
ਨਾਭਾ, 2 ਨਵੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਨਾਭਾ ਫੇਰੀ ’ਤੇ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਦੀ ਮੌਜੂਦਗੀ ਵਿਚ ਅਤੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਸਾਬਕਾ ਚੇਅਰਮੈਨ ਧਰਮ ਸਿੰਘ ਧਾਰੋਂਕੀ, ਐਡ. ਜਗਦੀਪ ਸਿੰਘ ਗਲਵੱਟੀ ਅਤੇ ਸਤਨਾਮ ਸਿੰਘ ਸੰਧੂ ਸਾਬਕਾ ਕੌਂਸਲਰ ਭਾਦਸੋਂ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋ ਗਏ। ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬ) ਹੈ, ਜਿਸ ਕਰਕੇ ਉਹ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਰਹੇ ਹਨ। ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਪਾਰਟੀ ਨੂੰ ਇਨ੍ਹਾਂ ਆਗੂਆਂ ਦੇ ਸ਼ਾਮਿਲ ਹੋਣ ਨਾਲ ਬਹੁਤ ਵੱਡਾ ਬਲ ਮਿਲਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਐਡ. ਖੁਸ਼ਹਾਲ ਬਬਲੂ ਖੋਰਾ, ਜਥੇ. ਬਲਤੇਜ ਸਿੰਘ ਖੋਖ, ਯੂਥ ਆਗੂ ਜੱਸਾ ਖੋਖ, ਸਾਬਕਾ ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਆਦਿ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।